ਛੇਕਣ ਦੇ ਫੈਸਲੇ 'ਤੇ ਅਮਰਜੀਤ ਸਿੰਘ ਚਾਵਲਾ ਨੇ ਚੁੱਕੇ ਸਵਾਲ, ਕਿਹਾ- ‘ਮੇਰਾ ਪੱਖ ਨਹੀਂ ਸੁਣਿਆ ਗਿਆ’

21/09/2026 | Public Times Bureau | Panjab

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰਜੀਤ ਸਿੰਘ ਚਾਵਲਾ ਨੂੰ ਛੇਕਣ ਸਬੰਧੀ ਸੁਣਾਏ ਗਏ ਹੁਕਮ ਤੋਂ ਬਾਅਦ ਚਾਵਲਾ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਫੈਸਲੇ ਦੀ ਪ੍ਰਕਿਰਿਆ 'ਤੇ ਸਵਾਲ ਚੁੱਕਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਨਹੀਂ ਦਿੱਤਾ ਗਿਆ ਅਤੇ ਮਾਮਲੇ ਦੀ ਤੱਥਾਂ ਦੇ ਆਧਾਰ 'ਤੇ ਪੂਰੀ ਜਾਂਚ ਨਹੀਂ ਕੀਤੀ ਗਈ। ਚਾਵਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਲਈ ਸਤਿਕਾਰਯੋਗ ਅਤੇ ਇਨਸਾਫ ਦਾ ਕੇਂਦਰ ਹੈ, ਪਰ ਉਨ੍ਹਾਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਬਿਨਾਂ ਸੁਣੇ ਫੈਸਲਾ ਕੀਤੇ ਜਾਣ ਦਾ ਉਨ੍ਹਾਂ ਨੂੰ ਦੁੱਖ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਦੋਸ਼ ਸਨ ਤਾਂ ਉਨ੍ਹਾਂ ਨੂੰ ਬੁਲਾ ਕੇ ਸਫਾਈ ਦੇਣ ਦਾ ਮੌਕਾ ਮਿਲਣਾ ਚਾਹੀਦਾ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਨਾਲ ਸਬੰਧਤ ਸ਼ਿਕਾਇਤਾਂ ਅਤੇ ਹੋਰ ਘਟਨਾਕ੍ਰਮ ਦੀ ਪੂਰੀ ਜਾਂਚ ਕੀਤੀ ਜਾਣੀ ਚਾਹੀਦੀ ਸੀ। ਚਾਵਲਾ ਨੇ ਇਹ ਵੀ ਕਿਹਾ ਕਿ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਇਸ ਲਈ ਅਦਾਲਤੀ ਕਾਰਵਾਈ ਅਤੇ ਦਰਜ ਬਿਆਨਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਸੀ। ਚਾਵਲਾ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਤੋਂ ਪਿੱਛੇ ਨਹੀਂ ਹਟ ਰਹੇ। ਉਨ੍ਹਾਂ ਮੁਤਾਬਕ ਉਹ ਪਿਛਲੇ 30-35 ਸਾਲਾਂ ਤੋਂ ਸੇਵਾ ਕਰਦੇ ਆ ਰਹੇ ਹਨ ਅਤੇ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਸ਼ਿਕਾਇਤ ਜਾਂ ਦੋਸ਼ ਹੈ ਤਾਂ ਉਹ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਸਮੇਂ ਵਿੱਚ ਗੰਭੀਰ ਮਾਮਲਿਆਂ ਦੀ ਜਾਂਚ ਲਈ ਕਮੇਟੀਆਂ ਬਣਾਈਆਂ ਜਾਂਦੀਆਂ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਫੈਸਲੇ ਕੀਤੇ ਗਏ ਹਨ, ਤਾਂ ਉਨ੍ਹਾਂ ਦੇ ਮਾਮਲੇ ਵਿੱਚ ਅਜਿਹੀ ਪ੍ਰਕਿਰਿਆ ਕਿਉਂ ਨਹੀਂ ਅਪਣਾਈ ਗਈ। ਚਾਵਲਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹਨ ਅਤੇ ਕਰਦੇ ਰਹਿਣਗੇ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਸਾਰੇ ਸਬੰਧਤ ਪੱਖਾਂ ਨੂੰ ਸੁਣਿਆ ਜਾਵੇ ਅਤੇ ਤੱਥਾਂ ਦੇ ਆਧਾਰ 'ਤੇ ਅਗਲਾ ਫੈਸਲਾ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਾਂਚ ਵਿੱਚ ਉਨ੍ਹਾਂ ਖ਼ਿਲਾਫ਼ ਦੋਸ਼ ਸਾਬਤ ਹੁੰਦੇ ਹਨ ਤਾਂ ਉਹ ਉਸਦਾ ਸਾਹਮਣਾ ਕਰਨ ਲਈ ਤਿਆਰ ਹਨ, ਪਰ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਫੈਸਲਾ ਕੀਤਾ ਜਾਣਾ ਉਨ੍ਹਾਂ ਲਈ ਸਭ ਤੋਂ ਵੱਡੀ ਪੀੜਾ ਹੈ।

Amarjit Singh Chawla Questions The Decision To Expel Him Says my Side Was Not Heard


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App