ਨਕੋਦਰ ਕਰੋੜਾਂ ਦੇ ਗ਼ਬਨ ਮਾਮਲੇ 'ਚ ਸਬ-ਪੋਸਟ ਮਾਸਟਰ ਨੂੰ 1.5 ਸਾਲ ਦੀ ਸਜ਼ਾ ਤੇ 50 ਹਜ਼ਾਰ ਜੁਰਮਾਨਾ

23/09/2026 | Public Times Bureau | Panjab

ਇਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਜ਼ੋਨਲ ਦਫ਼ਤਰ ਦੀ ਪੈਰਵੀ ਤੋਂ ਬਾਅਦ ਐੱਸ.ਏ.ਐੱਸ. ਨਗਰ (ਮੋਹਾਲੀ) ਸਥਿਤ ਵਿਸ਼ੇਸ਼ ਪੀ.ਐੱਮ.ਐੱਲ.ਏ. ਅਦਾਲਤ ਨੇ ਦੱਖਣੀ ਗੇਟ, ਨਕੋਦਰ ਦੇ ਤਤਕਾਲੀ ਸਬ-ਪੋਸਟ ਮਾਸਟਰ ਸੰਜੀਵ ਕੁਮਾਰ ਨੂੰ ਸਰਕਾਰੀ ਫੰਡਾਂ ਦੀ ਹੇਰਾਫੇਰੀ ਅਤੇ ਮਨੀ ਲਾਂਡਰਿੰਗ ਦੇ ਜੁਰਮ ਵਿੱਚ ਦੋਸ਼ੀ ਠਹਿਰਾਇਆ ਹੈ।

ਅਦਾਲਤ ਨੇ ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ (PMLA), 2002 ਦੀ ਧਾਰਾ 3 ਅਧੀਨ ਉਸ ਨੂੰ 1 ਸਾਲ 6 ਮਹੀਨੇ ਦੀ ਸਖ਼ਤ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਦੋਸ਼ੀ ਨੂੰ 3 ਮਹੀਨੇ ਦੀ ਵਾਧੂ ਸਖ਼ਤ ਕੈਦ ਭੁਗਤਣੀ ਪਵੇਗੀ।


ਜ਼ਿਕਰਯੋਗ ਹੈ ਕਿ ਇਹ ਮਾਮਲਾ 1 ਫਰਵਰੀ 2018 ਨੂੰ ਸੀ.ਬੀ.ਆਈ. (CBI) ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ 'ਤੇ ਸ਼ੁਰੂ ਹੋਇਆ ਸੀ, ਜਿਸ ਵਿੱਚ ਸੰਜੀਵ ਕੁਮਾਰ 'ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਦੋਸ਼ ਲੱਗੇ ਸਨ। ਈ.ਡੀ. ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਨੇ 54 ਜਾਅਲੀ ਬੱਚਤ ਖਾਤੇ ਖੋਲ੍ਹ ਕੇ 3.40 ਕਰੋੜ ਰੁਪਏ, 41 ਬੱਚਤ ਖਾਤਿਆਂ ਦੀਆਂ ਐਂਟਰੀਆਂ ਵਿੱਚ ਹੇਰਾਫੇਰੀ ਕਰਕੇ 2.79 ਕਰੋੜ ਰੁਪਏ ਅਤੇ 51 ਆਰ.ਡੀ. ਖਾਤਿਆਂ ਰਾਹੀਂ 1.89 ਕਰੋੜ ਰੁਪਏ ਦਾ ਗ਼ਬਨ ਕੀਤਾ ਸੀ।

ਇਸ ਤੋਂ ਇਲਾਵਾ ਪੀ.ਪੀ.ਐੱਫ. ਅਤੇ ਮਿਆਦੀ ਜਮ੍ਹਾਂ ਖਾਤਿਆਂ ਵਿੱਚ ਗੜਬੜੀ ਕਰਕੇ ਕੁੱਲ 8.48 ਕਰੋੜ ਰੁਪਏ ਦੇ ਸਰਕਾਰੀ ਫੰਡ ਨਾਜਾਇਜ਼ ਤੌਰ 'ਤੇ ਕਢਵਾਏ ਗਏ ਸਨ। ਅਦਾਲਤ ਨੇ ਦੋਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਅਧੀਨ ਦਾਇਰ ਪਲੀ-ਬਾਰਗੇਨਿੰਗ ਅਰਜ਼ੀ ਨੂੰ ਪ੍ਰਵਾਨ ਕਰਦਿਆਂ ਇਹ ਫੈਸਲਾ ਸੁਣਾਇਆ।

Sub postmaster Sentenced To 1 5 Years In Prison And Fined 50 000 In Nakodar Multi crore Embezzlement Case


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App