ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਸਾਂਝਾ ਕਰਦਿਆਂ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ 'ਤੇ ਜਬਰ-ਜ਼ਨਾਹ ਦੇ ਇਲਜ਼ਾਮ ਲਗਾਉਣ ਵਾਲੀ ਬਹਿਰੀਨ ਨਿਵਾਸੀ ਮਹਿਲਾ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਚਿੰਤਾ ਪ੍ਰਗਟਾਈ ਹੈ। ਵਲਟੋਹਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਔਰਤ ਨੂੰ ਤੁਰੰਤ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਖ਼ਦਸ਼ਾ ਜਤਾਇਆ ਹੈ ਕਿ ਵਿਰੋਧੀ ਸਿਆਸੀ ਧਿਰਾਂ ਜਾਂ ਅਕਾਲੀ ਦਲ ਵਿਰੋਧੀ ਅਨਸਰ ਅਕਾਲੀ ਆਗੂਆਂ ਨੂੰ ਸਿਆਸੀ ਤੌਰ 'ਤੇ ਉਲਝਾਉਣ ਅਤੇ ਬਦਨਾਮ ਕਰਨ ਲਈ ਉਕਤ ਔਰਤ ਦਾ ਜਾਨੀ ਨੁਕਸਾਨ ਕਰਵਾ ਸਕਦੇ ਹਨ, ਜਿਸ ਦਾ ਦੋਸ਼ ਬਾਅਦ ਵਿੱਚ ਅਕਾਲੀ ਦਲ 'ਤੇ ਮੜ੍ਹਿਆ ਜਾ ਸਕਦਾ ਹੈ। ਅਕਾਲੀ ਆਗੂ ਨੇ ਇਸ ਮਾਮਲੇ ਨੂੰ ਕਾਨੂੰਨੀ, ਸਮਾਜਿਕ, ਧਾਰਮਿਕ ਅਤੇ ਸਿਆਸੀ ਦ੍ਰਿਸ਼ਟੀਕੋਣ ਤੋਂ ਬਹੁਤ ਗੰਭੀਰ ਦੱਸਦਿਆਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੇ ਅਧੀਨ ਕੰਮ ਕਰ ਰਹੀ ਪੰਜਾਬ ਪੁਲਿਸ ਤੋਂ ਬਿਨਾਂ ਕਿਸੇ ਪੱਖਪਾਤ ਦੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਸ ਲਈ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਵਾਸਤੇ ਕੇਸ ਦੀ ਜਾਂਚ ਸੀਬੀਆਈ (CBI) ਜਾਂ ਹਾਈਕੋਰਟ ਦੇ ਮੌਜੂਦਾ/ਰਿਟਾਇਰਡ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ।
Amarjit Singh Chawla Rape Case Virsa Singh Valtoha Demands Protection Of The Victim And Cbi Investigation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)