ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਰੈਵੇਨਿਊ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਰਕਾਰ ਨੇ 1000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਵੀਆਂ ਭਰਤੀਆਂ ਨਾਲ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਰਾਹਤ ਮਿਲੇਗੀ ਅਤੇ ਪ੍ਰਸ਼ਾਸਨਿਕ ਕੰਮਕਾਜ ਹੋਰ ਸੁਚਾਰੂ ਹੋਵੇਗਾ। ਉਨ੍ਹਾਂ ਮੁਤਾਬਕ ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਪਟਵਾਰੀ ਕਾਡਰ ਨੂੰ ਰਾਜ ਪੱਧਰੀ ਤੋਂ ਮੁੜ ਜ਼ਿਲ੍ਹਾ ਪੱਧਰੀ ਕਰਨ ਦੀ ਮੰਗ ਨੂੰ ਵੀ ਸਿਧਾਂਤਕ ਤੌਰ ’ਤੇ ਮਨਜ਼ੂਰੀ ਦਿੱਤੀ ਗਈ। ਸਰਕਾਰ ਮੁਤਾਬਕ ਇਸ ਨਾਲ ਸੀਨੀਆਰਤਾ ਅਤੇ ਤਰੱਕੀਆਂ ਨਾਲ ਜੁੜੀਆਂ ਪ੍ਰਸ਼ਾਸਨਿਕ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਮਿਲੇਗੀ। ਕਾਡਰ ਨੂੰ ਜ਼ਿਲ੍ਹਾ ਪੱਧਰੀ ਕਰਨ ਲਈ ਮੰਤਰੀ ਮੰਡਲ ਵੱਲੋਂ ਰਸਮੀ ਪ੍ਰਵਾਨਗੀ ਦਿੱਤੇ ਜਾਣ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਪਟਵਾਰੀਆਂ ਨੂੰ ਆਪਣੀਆਂ ਸੇਵਾਵਾਂ ਪੂਰੀ ਜ਼ਿੰਮੇਵਾਰੀ ਅਤੇ ਸਮੇਂ ਸਿਰ ਨਿਭਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਯੂਨੀਅਨ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਸੇਵਾ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਹੜਤਾਲ ਦੀ ਥਾਂ ਗੱਲਬਾਤ ਅਤੇ ਆਪਸੀ ਸਹਿਮਤੀ ਦਾ ਰਾਹ ਅਪਣਾਇਆ ਜਾਵੇ।
Patwaris Strike Ends Punjab Government To Make Over 1 000 New Recruitments
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)