GMADA ਦਫ਼ਤਰ ’ਚ ED ਦੀ ਛਾਪੇਮਾਰੀ, ਸੀਨੀਅਰ ਅਧਿਕਾਰੀਆਂ ਤੋਂ ਪੁੱਛਗਿੱਛ; ਪੰਜਾਬ ’ਚ ਵਧੀ ਹਲਚਲ

24/09/2026 | Public Times Bureau | Panjab

ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਤਲਾਸ਼ੀ ਕਾਰਵਾਈ ਦੂਜੇ ਦਿਨ ਵੀ ਜਾਰੀ ਰਹੀ। ਕਾਰਵਾਈ ਦੌਰਾਨ ਕਈ ਸੀਨੀਅਰ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੇ ਜਾਣ ਦੀ ਜਾਣਕਾਰੀ ਹੈ, ਜਦਕਿ ਦਫ਼ਤਰ ਦੀਆਂ ਕੁਝ ਮੰਜ਼ਿਲਾਂ ਨੂੰ ਸੀਲ ਕਰਨ ਅਤੇ ਰਿਕਾਰਡ ਤੇ ਮੋਬਾਈਲ ਫੋਨ ਕਬਜ਼ੇ ਵਿੱਚ ਲੈਣ ਦੀ ਵੀ ਗੱਲ ਸਾਹਮਣੇ ਆਈ ਹੈ। ED ਦੀ ਇਹ ਕਾਰਵਾਈ GMADA ਨਾਲ ਜੁੜੇ ਜ਼ਮੀਨ ਐਕਵਾਇਰ, ਚੇਂਜ ਆਫ਼ ਲੈਂਡ ਯੂਜ਼ (CLU), ਪ੍ਰਾਈਵੇਟ ਰੀਅਲ ਅਸਟੇਟ ਡਿਵੈਲਪਰਾਂ ਨੂੰ ਕਥਿਤ ਲਾਭ ਅਤੇ ਪ੍ਰਾਪਰਟੀ ਨਿਲਾਮੀ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਦੇ ਸੰਦਰਭ ਵਿੱਚ ਦੱਸੀ ਜਾ ਰਹੀ ਹੈ।


ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਵੀ ਜਾਂਚ ਦੇ ਘੇਰੇ ਵਿੱਚ ਰਹੇ ਹਨ। ਅਨੁਰਾਗ ਵਰਮਾ ਤੋਂ ਪਹਿਲਾਂ ਵੀ ED ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਜਾਂਚ ਏਜੰਸੀ ਵੱਲੋਂ ਸਬੰਧਤ ਪ੍ਰਸ਼ਾਸਨਿਕ ਫ਼ੈਸਲਿਆਂ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ। ਦੇਰ ਰਾਤ ਹੋਈ ਵਿਸ਼ੇਸ਼ ਸੁਣਵਾਈ ਵਿੱਚ ਅਦਾਲਤ ਨੇ ਕਾਰਵਾਈ ਦੀ ਨਿਗਰਾਨੀ ਲਈ ਸੀਨੀਅਰ ਰੈਂਕ ਦੇ ਵਾਰੰਟ ਅਫ਼ਸਰ ਨੂੰ ਨਿਯੁਕਤ ਕੀਤਾ। ਉਨ੍ਹਾਂ ਨੂੰ ਮੌਕੇ ਦਾ ਕਿਸੇ ਵੀ ਸਮੇਂ ਨਿਰੀਖਣ ਕਰਨ ਅਤੇ ਵੀਰਵਾਰ ਦੁਪਹਿਰ 2 ਵਜੇ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।



ਇਸ ਪੂਰੇ ਘਟਨਾਕ੍ਰਮ ਕਾਰਨ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਉਪਲਬਧ ਜਾਣਕਾਰੀ ਮੁਤਾਬਕ ਕਿਸੇ ਹੋਰ ਅਧਿਕਾਰੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ ਹੈ। ਦੂਜੇ ਪਾਸੇ, ED ਦੀ ਕਾਰਵਾਈ ਨੂੰ ਲੈ ਕੇ ਸਿਆਸੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੇਂਦਰੀ ਏਜੰਸੀ ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ, ਜਦਕਿ GMADA ਵਿੱਚ ਕਥਿਤ ਬੇਨਿਯਮੀਆਂ ਦਾ ਮੁੱਦਾ ਪਹਿਲਾਂ ਵੀ ਸਿਆਸੀ ਪੱਧਰ ’ਤੇ ਉਠਦਾ ਰਿਹਾ ਹੈ।

Ed Raids Gmada Office Questions Senior Officials Stir In Punjab


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App