ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਕਮਿਸ਼ਨਰੇਟ ਪੁਲਿਸ ਨੇ ਵਾਹਨਾਂ ਦੀਆਂ ਨੰਬਰ ਪਲੇਟਾਂ ਅਤੇ ਜਨਤਕ ਥਾਵਾਂ ’ਤੇ ਹਥਿਆਰਾਂ ਦੀ ਵਰਤੋਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ। ਹੁਣ ਬਿਨਾਂ ਵੈਧ ਨੰਬਰ ਪਲੇਟ, ਟੁੱਟੀ ਜਾਂ ਛੇੜਛਾੜ ਕੀਤੀ ਨੰਬਰ ਪਲੇਟ ਵਾਲੇ ਵਾਹਨਾਂ ਵਿੱਚ ਪੈਟਰੋਲ, ਡੀਜ਼ਲ ਜਾਂ ਸੀਐੱਨਜੀ ਭਰਨ ’ਤੇ ਰੋਕ ਰਹੇਗੀ। ਡੀਸੀਪੀ ਜਗਰੂਪ ਬਾਠ ਮੁਤਾਬਕ, ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਲਾਗੂ ਕੀਤੇ ਗਏ ਹਨ। ਸ਼ਹਿਰ ਦੇ ਪੈਟਰੋਲ ਪੰਪ ਸੰਚਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੋ-ਪਹੀਆ, ਤਿੰਨ-ਪਹੀਆ, ਚਾਰ-ਪਹੀਆ ਅਤੇ ਵਪਾਰਕ ਵਾਹਨਾਂ ਵਿੱਚ ਬਿਨਾਂ ਵੈਧ ਨੰਬਰ ਪਲੇਟ ਦੇ ਬਾਲਣ ਨਾ ਭਰਨ।
ਪੁਲਿਸ ਦਾ ਕਹਿਣਾ ਹੈ ਕਿ ਬਿਨਾਂ ਹਾਈ-ਸਿਕਿਓਰਿਟੀ ਰਜਿਸਟ੍ਰੇਸ਼ਨ ਪਲੇਟ ਜਾਂ ਪੜ੍ਹਨਯੋਗ ਨੰਬਰ ਪਲੇਟ ਵਾਲੇ ਵਾਹਨਾਂ ਦੀ ਪਛਾਣ ਕਰਨਾ ਮੁਸ਼ਕਲ ਹੁੰਦਾ ਹੈ। ਅਜਿਹੇ ਵਾਹਨਾਂ ਦੀ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੋਂ ਦੀ ਸੰਭਾਵਨਾ ਨੂੰ ਦੇਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਰੈਸਟੋਰੈਂਟਾਂ, ਹੋਟਲਾਂ, ਢਾਬਿਆਂ, ਬਾਰਾਂ, ਕੈਫੇ ਅਤੇ ਹੋਰ ਜਨਤਕ ਥਾਵਾਂ ’ਤੇ ਲਾਇਸੰਸਸ਼ੁਦਾ ਹਥਿਆਰ ਲਿਜਾਣ ਅਤੇ ਉਨ੍ਹਾਂ ਨੂੰ ਮੇਜ਼ਾਂ ’ਤੇ ਰੱਖਣ ’ਤੇ ਵੀ ਸਖ਼ਤੀ ਕੀਤੀ ਗਈ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਨਤਕ ਥਾਵਾਂ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸਾਰੇ ਸਬੰਧਤ ਅਦਾਰਿਆਂ ਦੇ ਸੰਚਾਲਕਾਂ ਨੂੰ ਆਪਣੇ ਅਹਾਤੇ ਵਿੱਚ ‘ਹਥਿਆਰ ਲਿਆਉਣ ਦੀ ਮਨਾਹੀ ਹੈ’ ਦੇ ਸਪੱਸ਼ਟ ਬੋਰਡ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਨੇ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ।
Vehicles Without Number Plates Will Not Get Petrol Or Diesel Strict Measures Against Carrying Weapons In Public Places
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)