ਚਾਵਲਾ ਮਾਮਲੇ ’ਤੇ ਸਿਆਸੀ ਘਮਾਸਾਨ, AAP ਨੇ SGPC ਦੀ ਜਾਂਚ ’ਤੇ ਚੁੱਕੇ ਸਵਾਲ

26/09/2026 | Public Times Bureau | Panjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਇਕ ਮਹਿਲਾ ਵੱਲੋਂ ਲਾਏ ਗਏ ਦੋਸ਼ਾਂ ਨਾਲ ਜੁੜੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸਰਕਾਰ ਅਤੇ SGPC ਵੱਲੋਂ ਜਾਂਚ ਕਮੇਟੀਆਂ ਬਣਾਏ ਜਾਣ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਜਾਂਚ ਦੀ ਪ੍ਰਕਿਰਿਆ ਅਤੇ ਅਕਾਲੀ ਲੀਡਰਸ਼ਿਪ ਦੀ ਚੁੱਪੀ ’ਤੇ ਸਵਾਲ ਚੁੱਕੇ ਹਨ।

AAP ਦੇ ਮੀਡੀਆ ਇੰਚਾਰਜ ਬਲਤੇਜ ਪਨੂੰ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ SGPC ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਮਾਮਲੇ ਨੂੰ ਲੰਮਾ ਖਿੱਚਣ ਦੀ ਕੋਸ਼ਿਸ਼ ਹੈ। ਉਨ੍ਹਾਂ ਮੰਗ ਕੀਤੀ ਕਿ ਜਾਂਚ ਵਿੱਚ ਕਿਸੇ ਸੇਵਾਮੁਕਤ ਸਿੱਖ ਜੱਜ ਜਾਂ ਤਜਰਬੇਕਾਰ ਪੁਲਿਸ ਅਧਿਕਾਰੀ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ।

ਪਨੂੰ ਨੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਤੋਂ ਮਾਮਲੇ ’ਤੇ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਨੇ ਮਹਿਲਾ ਦੇ SGPC ਦੀ ਸਰਾਂ ਵਿੱਚ ਰਹਿਣ ਅਤੇ ਉਸ ਨੂੰ ਉੱਥੇ ਲਿਆਉਣ ਨਾਲ ਸਬੰਧਤ ਸਵਾਲ ਵੀ ਉਠਾਏ।

ਇਸ ਦੇ ਨਾਲ ਹੀ ਮਹਿਲਾ ਦੀ ਪਛਾਣ ਜਨਤਕ ਕਰਨ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ ਅਤੇ ਪੁਲਿਸ ਤੋਂ ਰਿਪੋਰਟ ਮੰਗੀ ਹੈ। ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਪਹਿਲਾਂ ਹੀ ਦੋਸ਼ਾਂ ਨੂੰ ਨਕਾਰਦਿਆਂ ਆਪਣੇ ਆਪ ਨੂੰ ‘ਬਲੀ ਦਾ ਬੱਕਰਾ’ ਬਣਾਏ ਜਾਣ ਦੀ ਗੱਲ ਕਹਿ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਮਾਮਲੇ ਸਬੰਧੀ ਆਪਣਾ ਪੱਖ ਰੱਖਣਗੇ। ਮਾਮਲੇ ਦੀ ਸਰਕਾਰੀ ਅਤੇ SGPC ਪੱਧਰ ’ਤੇ ਜਾਂਚ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਦੋਸ਼ਾਂ ਅਤੇ ਘਟਨਾਕ੍ਰਮ ਬਾਰੇ ਸਥਿਤੀ ਸਪੱਸ਼ਟ ਹੋਵੇਗੀ।

Political Uproar Over The Chawla Case Aap Raises Questions About The Sgpc s Inquiry


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App