ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਅਤੇ ਬੀਐਸਐਫ ਨੇ ਸਾਂਝੀ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਲੰਗੇਆਣਾ ਨੇੜਿਓਂ 19 ਕਿੱਲੋ 800 ਗ੍ਰਾਮ ਹੈਰੋਇਨ ਸਮੇਤ ਦੋ ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਮੁਤਾਬਕ ਦੋਵੇਂ ਮੁਲਜ਼ਮ ਭਾਰਤੀ ਨਾਗਰਿਕ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ 22 ਸਾਲਾ ਬਲਜਿੰਦਰ ਸਿੰਘ ਅਤੇ 19 ਸਾਲਾ ਮਨਜੀਤ ਸਿੰਘ ਉਰਫ਼ ਗਗਨਦੀਪ ਸਿੰਘ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ ANTF ਨੂੰ ਖ਼ਬਰੀ ਨੈੱਟਵਰਕ ਰਾਹੀਂ ਸੂਚਨਾ ਮਿਲੀ ਸੀ ਕਿ ਲੰਗੇਆਣਾ ਖੇਤਰ ਵਿੱਚ ਕੁਝ ਵਿਅਕਤੀ ਕਥਿਤ ਤੌਰ ’ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਮੰਗਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸੂਚਨਾ ਦੇ ਆਧਾਰ ’ਤੇ ਡੀਐਸਪੀ ਪ੍ਰਿਥੀਪਾਲ ਸਿੰਘ, ਸਬ-ਇੰਸਪੈਕਟਰ ਸਤਪਾਲ ਸਿੰਘ ਅਤੇ ਏਐਸਆਈ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਬੀਐਸਐਫ ਨਾਲ ਮਿਲ ਕੇ ਕਾਰਵਾਈ ਕੀਤੀ। ਸਾਂਝੇ ਆਪਰੇਸ਼ਨ ਦੌਰਾਨ ਪਿੰਡ ਲੰਗੇਆਣਾ ਦੇ ਬੰਨ੍ਹ ਨੇੜੇ ਦੋਵਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਹੋਈ। ANTF ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਕਿੱਥੋਂ ਆਈ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।
Joint Operation By Antf And Bsf Two Arrested With 19 8 Kg Of Heroin
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)