LPU ’ਚ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ਾਂ ਮਗਰੋਂ ਹੰਗਾਮਾ, ਜਲੰਧਰ-ਫਗਵਾੜਾ ਹਾਈਵੇ ’ਤੇ ਲੰਮਾ ਜਾਮ

27/09/2026 | Public Times Bureau | Panjab

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ਾਂ ਮਗਰੋਂ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ। ਵਿਦਿਆਰਥੀਆਂ ਨੇ ਪਹਿਲਾਂ ਯੂਨੀਵਰਸਿਟੀ ਕੈਂਪਸ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਤੋੜ-ਭੰਨ ਕੀਤੀ। ਇਸ ਤੋਂ ਬਾਅਦ ਤੜਕੇ ਕਰੀਬ 4 ਵਜੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ। ਧਰਨੇ ਕਾਰਨ ਹਾਈਵੇ ’ਤੇ ਦੋਵੇਂ ਪਾਸਿਆਂ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ। LPU ਤੋਂ ਰਾਮਾ ਮੰਡੀ ਅਤੇ PAP ਚੌਂਕ ਤੱਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਸਵੇਰ ਦੇ ਸਮੇਂ ਦਫ਼ਤਰਾਂ, ਸਕੂਲਾਂ ਅਤੇ ਹੋਰ ਕੰਮਾਂ ਲਈ ਨਿਕਲੇ ਲੋਕਾਂ ਸਮੇਤ ਲੰਮੇ ਰੂਟ ਦੇ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।



ਸਥਿਤੀ ਨੂੰ ਦੇਖਦਿਆਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟ੍ਰੈਫਿਕ ਨੂੰ ਬਦਲਵੇਂ ਰਸਤਿਆਂ ਰਾਹੀਂ ਕੱਢਣਾ ਸ਼ੁਰੂ ਕੀਤਾ। ਰਾਮਾ ਮੰਡੀ ਵੱਲ ਜਾਣ ਵਾਲੀ ਆਵਾਜਾਈ ਨੂੰ ਹੋਸ਼ਿਆਰਪੁਰ ਰੋਡ ਵੱਲ ਮੋੜਿਆ ਗਿਆ, ਜਦਕਿ ਜਲੰਧਰ ਤੋਂ ਕੈਂਟ ਵੱਲ ਜਾਣ ਵਾਲੇ ਵਾਹਨਾਂ ਨੂੰ ਨਕੋਦਰ ਰਸਤੇ ਮੁੱਖ ਮਾਰਗ ਵੱਲ ਭੇਜਿਆ ਗਿਆ। ਵਿਦਿਆਰਥੀ ਕਥਿਤ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਮੌਕੇ ’ਤੇ ਪੁਲਿਸ ਬਲ ਤਾਇਨਾਤ ਹੈ ਅਤੇ ਅਧਿਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਧਰਨਾ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਧਰ, ਫਗਵਾੜਾ ਪੁਲਿਸ ਨੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਕਥਿਤ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਸਬੰਧਤ ਤੱਥ ਇਕੱਠੇ ਕੀਤੇ ਜਾ ਰਹੇ ਹਨ।

Ruckus After Allegations Of Rape Of Student In Lpu Long Traffic Jam On Jalandhar phagwara Highway


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App