ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਸੋਮਵਾਰ ਨੂੰ ਪੰਜਾਬ ਦੇ DGP ਗੌਰਵ ਯਾਦਵ ਅਤੇ ਸਪੈਸ਼ਲ DGP ਪ੍ਰਵੀਨ ਸਿਨਹਾ ਘਟਨਾ ਸਥਾਨ ’ਤੇ ਪਹੁੰਚੇ। DGP ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਗੌਰਵ ਯਾਦਵ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਅਤੇ ਅਗਲੀ ਕਾਰਵਾਈ ਲਈ ਪੁਲਿਸ ਨੂੰ ਵਿਆਪਕ ਪੱਧਰ ’ਤੇ ਨਿਰਦੇਸ਼ ਦਿੱਤੇ ਗਏ ਹਨ। ਵਿਦਿਆਰਥੀਆਂ ਅਤੇ ਮੈਨੇਜਮੈਂਟ ਦਾ ਪੱਖ ਸੁਣਿਆ ਜਾਵੇਗਾ DGP ਨੇ ਕਿਹਾ ਕਿ ਘਟਨਾ ਸਬੰਧੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਗੱਲ ਸੁਣੀ ਜਾਵੇਗੀ।
ਇਸ ਤੋਂ ਬਾਅਦ ਯੂਨੀਵਰਸਿਟੀ ਮੈਨੇਜਮੈਂਟ ਦਾ ਪੱਖ ਵੀ ਲਿਆ ਜਾਵੇਗਾ, ਤਾਂ ਜੋ ਪੂਰੇ ਘਟਨਾਕ੍ਰਮ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਸਕੇ। ਲਾਠੀਚਾਰਜ ਬਾਰੇ DGP ਨੇ ਕੀ ਕਿਹਾ? ਐਤਵਾਰ ਨੂੰ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਬਾਰੇ ਪੁੱਛੇ ਸਵਾਲ ’ਤੇ ਗੌਰਵ ਯਾਦਵ ਨੇ ਕਿਹਾ ਕਿ ਉਸ ਸਮੇਂ ਦੀ ਸਥਿਤੀ ਅਤੇ ਹਾਲਾਤ ਨੂੰ ਦੇਖਦਿਆਂ ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅਜਿਹਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਘਟਨਾ ਦੌਰਾਨ ਨਕਾਰਾਤਮਕ ਭੂਮਿਕਾ ਨਿਭਾਉਣ ਵਾਲੇ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਇਸ ਸਬੰਧੀ ਵਿਆਪਕ ਪੱਧਰ ’ਤੇ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
Dgp Gaurav Yadav Visits Lpu Campus Following The Uproar Orders High level Probe
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)