ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੇ ਕਿਹਾ ਕਿ ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਬਾਰੇ ਕੇਂਦਰ ਸਰਕਾਰ ਵੱਲੋਂ ਜਲਦ ਫੈਸਲਾ ਲੈਣ ਦੀ ਮੰਗ ਮੁੜ ਦੁਹਰਾਈ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜੋਆਣਾ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਕੇਂਦਰ ਸਰਕਾਰ ਵੱਲੋਂ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਹਿਮ ਦੀ ਅਪੀਲ ਨਹੀਂ ਕਰਨਗੇ, ਪਰ ਸਰਕਾਰ ਨੂੰ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਸਬੰਧੀ ਮਾਮਲਾ ਜਲਦ ਨਿਪਟਾਉਣਾ ਚਾਹੀਦਾ ਹੈ। ਰਾਜੋਆਣਾ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਰਕਾਰ ਕੋਈ ਫੈਸਲਾ ਨਹੀਂ ਲੈਂਦੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਨੂੰ ਇਸ ਸਬੰਧੀ ਫੈਸਲਾ ਲੈਣਾ ਚਾਹੀਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ’ਤੇ ਜਲਦ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਜਾਵੇਗੀ। ਮੁਲਾਕਾਤ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਕਿਹਾ ਕਿ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਇਸ ਦੌਰਾਨ ਪੱਤਰਕਾਰਾਂ ਵੱਲੋਂ ਚਾਵਲਾ ਮਾਮਲੇ ਸਬੰਧੀ ਪੁੱਛੇ ਸਵਾਲ ’ਤੇ ਧਾਮੀ ਨੇ ਕੋਈ ਵਿਸਥਾਰਪੂਰਵਕ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਦੀ ਮੁਲਾਕਾਤ ਦਾ ਮੁੱਖ ਮੁੱਦਾ ਬਲਵੰਤ ਸਿੰਘ ਰਾਜੋਆਣਾ ਨਾਲ ਹੋਈ ਗੱਲਬਾਤ ਸੀ।
Demand For A Quick Decision On Rajoana s Death Sentence Preparations Underway To Convene A Meeting Of The Five Singh Sahibs
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)