ਪਠਾਨਕੋਟ-ਗੁਰਦਾਸਪੁਰ ’ਚ 233 ਥਾਵਾਂ ’ਤੇ ਗੈਰਕਾਨੂੰਨੀ ਮਾਈਨਿੰਗ ਦਾ ਦਾਅਵਾ

30/09/2026 | Public Times Bureau | Panjab

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਕਥਿਤ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਚਾਰ ਹਫ਼ਤਿਆਂ ਅੰਦਰ ਕਾਰਵਾਈ ਕਰਕੇ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਸਰਵੇ ਆਫ ਇੰਡੀਆ ਦੀ 3 ਜੁਲਾਈ 2026 ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਦੋਵਾਂ ਜ਼ਿਲ੍ਹਿਆਂ ਵਿੱਚ ਕਰੀਬ 233 ਥਾਵਾਂ ਅਜਿਹੀਆਂ ਚਿੰਨ੍ਹਿਤ ਕੀਤੀਆਂ ਗਈਆਂ ਹਨ, ਜਿੱਥੇ ਕਥਿਤ ਗੈਰਕਾਨੂੰਨੀ ਮਾਈਨਿੰਗ ਦੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ ਸਰਵੇ ਆਫ ਇੰਡੀਆ ਦੀ ਰਿਪੋਰਟ ਦੀ ਜਾਂਚ ਕਰਕੇ ਜ਼ਿੰਮੇਵਾਰ ਪਾਏ ਜਾਣ ਵਾਲੇ ਵਿਅਕਤੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ਲਈ ਕਿਹਾ ਹੈ। ਕੋਰਟ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਅਗਲੀ ਸੁਣਵਾਈ ’ਤੇ ਸਬੰਧਤ ਅਧਿਕਾਰੀਆਂ ਦੀ ਨਿੱਜੀ ਜਵਾਬਦੇਹੀ ਤੈਅ ਕੀਤੀ ਜਾ ਸਕਦੀ ਹੈ।


ਕੋਰਟ ਨੇ ਇਹ ਵੀ ਕਿਹਾ ਕਿ ਲੋੜ ਪੈਣ ’ਤੇ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਣ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਬੈਂਚ ਨੇ ਪੰਜਾਬ ਦੇ ਡਾਇਰੈਕਟਰ ਮਾਈਨਿੰਗ ਵੱਲੋਂ ਪਹਿਲਾਂ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਹਲਫ਼ਨਾਮਾ ਦਾਖ਼ਲ ਨਾ ਕਰਨ ’ਤੇ ਵੀ ਨਾਰਾਜ਼ਗੀ ਜਤਾਈ। ਅਦਾਲਤ ਨੇ ਹੁਕਮ ਦਿੱਤਾ ਕਿ ਡਾਇਰੈਕਟਰ ਮਾਈਨਿੰਗ ਦਾ ਹਲਫ਼ਨਾਮਾ 48 ਘੰਟਿਆਂ ਅੰਦਰ ਦਾਖ਼ਲ ਕੀਤਾ ਜਾਵੇ ਅਤੇ ਇਸ ਦੀ ਅਗਾਊਂ ਕਾਪੀ ਪਟੀਸ਼ਨਰਾਂ ਦੇ ਵਕੀਲਾਂ ਨੂੰ ਦਿੱਤੀ ਜਾਵੇ। ਇਹ ਮਾਮਲਾ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਕਥਿਤ ਗੈਰਕਾਨੂੰਨੀ ਮਾਈਨਿੰਗ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸੀਮਾ ਸੁਰੱਖਿਆ ਬਲ (BSF) ਨੂੰ ਵੀ ਮਾਮਲੇ ਵਿੱਚ ਧਿਰ ਬਣਾਉਣ ਦੀ ਇਜਾਜ਼ਤ ਦਿੱਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 16 ਨਵੰਬਰ 2026 ਨੂੰ ਹੋਵੇਗੀ। ਉਸ ਸਮੇਂ ਪੰਜਾਬ ਸਰਕਾਰ ਨੂੰ ਸਰਵੇ ਆਫ ਇੰਡੀਆ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਕਾਰਵਾਈ ਬਾਰੇ ਅਦਾਲਤ ਵਿੱਚ ਹਲਫ਼ਨਾਮਾ ਦਾਖ਼ਲ ਕਰਨਾ ਹੋਵੇਗਾ।

Claim Of Illegal Mining At 233 Sites In Pathankot gurdaspur


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App