ਸੱਜਣ ਕੁਮਾਰ ਦੇ ਘਰ ਜਾਣ ’ਤੇ BJP ਸੰਸਦ ਮੈਂਬਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮਾਫ਼ੀ

03/10/2026 | Public Times Bureau | Panjab

ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਜਾਣ ਨੂੰ ਆਪਣੀ ਗਲਤੀ ਮੰਨਦਿਆਂ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਖਿਮਾ ਯਾਚਨਾ ਕੀਤੀ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਤੋਂ ਖਿਮਾ ਮੰਗੀ। ਇਸ ਤੋਂ ਬਾਅਦ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਖਿਮਾ ਯਾਚਨਾ ਪੱਤਰ ਸੌਂਪ ਕੇ ਆਪਣਾ ਪੱਖ ਰੱਖਿਆ। ਇਸ ਤੋਂ ਪਹਿਲਾਂ ਉਹ 5 ਸਤੰਬਰ 2026 ਨੂੰ ਵੀ ਸਕੱਤਰੇਤ ਵਿੱਚ ਲਿਖਤੀ ਰੂਪ ਵਿੱਚ ਖਿਮਾ ਯਾਚਨਾ ਭੇਜ ਚੁੱਕੇ ਸਨ।


ਆਪਣੇ ਪੱਤਰ ਵਿੱਚ ਬਿਧੂੜੀ ਨੇ ਕਿਹਾ ਕਿ ਉਹ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਦੋਸ਼ੀ ਹੋਣ ਕਾਰਨ ਹਮੇਸ਼ਾ ਉਸ ਦੇ ਵਿਰੋਧ ਵਿੱਚ ਬੋਲਦੇ ਰਹੇ ਹਨ। ਉਨ੍ਹਾਂ ਮੰਨਿਆ ਕਿ ਅਜਿਹੇ ਵਿਅਕਤੀ ਦੇ ਘਰ ਅਫਸੋਸ ਲਈ ਜਾਣਾ ਉਨ੍ਹਾਂ ਦੀ ਗਲਤੀ ਸੀ ਅਤੇ ਇਸ ਲਈ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਿਧੂੜੀ ਵੱਲੋਂ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਯਾਚਨਾ ਕਰਨਾ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਬਿਧੂੜੀ ਦੀ ਖਿਮਾ ਯਾਚਨਾ ਤੋਂ ਉਨ੍ਹਾਂ ਹੋਰ ਸਿਆਸੀ ਆਗੂਆਂ ਨੂੰ ਵੀ ਸਿੱਖਿਆ ਲੈਣੀ ਚਾਹੀਦੀ ਹੈ, ਜੋ ਸੱਜਣ ਕੁਮਾਰ ਦੇ ਘਰ ਅਫਸੋਸ ਲਈ ਗਏ ਸਨ। ਉਨ੍ਹਾਂ ਖਾਸ ਤੌਰ ’ਤੇ ਕਾਂਗਰਸ ਨਾਲ ਜੁੜੇ ਆਗੂਆਂ ਨੂੰ ਸਿੱਖ ਕੌਮ ਤੋਂ ਮਾਫ਼ੀ ਮੰਗਣ ਦੀ ਗੱਲ ਕਹੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਮੌਜੂਦ ਸਨ।

Bjp Mp Bidhuri Apologized At Sri Akal Takht Sahib For Visiting Sajjan Kumar s Residence


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App