ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿੱਚ 25-26 ਸਤੰਬਰ ਦੀ ਦਰਮਿਆਨੀ ਰਾਤ ਹੋਏ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹਰਿਆਣਾ ਦੇ ਫਤਿਹਾਬਾਦ ਤੋਂ ਪਾਰਥ ਮਹਿਤਾ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਉਣ ਦੇ ਦੋਸ਼ ਹਨ।
ਘਟਨਾ ਤੋਂ ਬਾਅਦ ਥਾਣਾ ਬਨੂੜ ਵਿੱਚ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹਿਮਾਂਸ਼ੂ ਵਾਸੀ ਨੰਗਲ ਅਤੇ ਆਰੀਅਨ ਵਾਸੀ ਅੰਬਾਲਾ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪਾਰਥ ਮਹਿਤਾ ਦੀ ਗ੍ਰਿਫ਼ਤਾਰੀ ਨਾਲ ਹੁਣ ਤੱਕ ਕੁੱਲ ਤਿੰਨ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚ ਹਨ।
ਪੁਲਿਸ ਬੁਲਾਰੇ ਅਨੁਸਾਰ ਜਾਂਚ ਦੌਰਾਨ ਪਾਰਥ ਮਹਿਤਾ ਦਾ ਨਾਮ ਸਾਹਮਣੇ ਆਇਆ। ਉਸ ’ਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਉਕਸਾਉਣ ਲਈ ਝੂਠੇ ਅਤੇ ਗੁੰਮਰਾਹਕੁੰਨ ਸੰਦੇਸ਼ ਫੈਲਾਉਣ ਦੇ ਦੋਸ਼ ਹਨ। ਪੁਲਿਸ ਨੇ ਉਸ ’ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਨਿਭਾਉਣ ਤੋਂ ਰੋਕਣ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਵੀ ਦੋਸ਼ ਲਗਾਇਆ ਹੈ।
ਪਾਰਥ ਮਹਿਤਾ ਖ਼ਿਲਾਫ਼ ਉਸੇ ਐੱਫਆਈਆਰ ਵਿੱਚ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਗਲਤ ਜਾਣਕਾਰੀ ਫੈਲਾਉਣ, ਵਿਦਿਆਰਥੀਆਂ ਨੂੰ ਭੜਕਾਉਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਕਥਿਤ ਤੌਰ ’ਤੇ ਰੁਕਾਵਟ ਪਾਉਣ ਵਾਲੇ ਹੋਰ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ। ਪੁਲਿਸ ਅਨੁਸਾਰ ਜਾਂਚ ਦੇ ਆਧਾਰ ’ਤੇ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਪਟਿਆਲਾ ਪੁਲਿਸ ਨੇ ਕਿਹਾ ਹੈ ਕਿ ਇਲਾਕੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕਾਰਵਾਈ ਜਾਰੀ ਰਹੇਗੀ।
Chitkara University Uproar Another Accused Arrested From Fatehabad 3 Arrested So Far
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)