ਲੁਧਿਆਣਾ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋ 134 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1.05 ਲੱਖ ਰੁਪਏ ਦੀ ਡਰੱਗ ਮਨੀ, 80 ਖਾਲੀ ਲਿਫ਼ਾਫ਼ੇ ਅਤੇ ਚਾਰ ਡਿਜੀਟਲ ਕੰਡੇ ਵੀ ਕਬਜ਼ੇ ਵਿੱਚ ਲਏ ਹਨ। ਬਰਾਮਦਗੀ ਡਾਬਾ ਕਲੋਨੀ ਇਲਾਕੇ ਵਿੱਚ ਕੀਤੀ ਗਈ।
ਪੁਲਿਸ ਮੁਤਾਬਕ ਸਪੈਸ਼ਲ ਸੈੱਲ ਦੇ ਐੱਸਆਈ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਗਲੀ ਨੰਬਰ 4, ਡਾਬਾ ਕਲੋਨੀ ਨੇੜੇ ਪੁਲਿਸ ਨੇ ਕੁਝ ਵਿਅਕਤੀਆਂ ਨੂੰ ਇੱਕ-ਦੂਜੇ ਨੂੰ ਕਾਲੇ ਰੰਗ ਦੇ ਮੋਮੀ ਲਿਫ਼ਾਫ਼ੇ ਫੜਾਉਂਦਿਆਂ ਦੇਖਿਆ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 3 ਕਿਲੋ 134 ਗ੍ਰਾਮ ਹੈਰੋਇਨ ਤੋਂ ਇਲਾਵਾ 80 ਖਾਲੀ ਲਿਫ਼ਾਫ਼ੇ, ਚਾਰ ਡਿਜੀਟਲ ਕੰਡੇ, 1.05 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨੀਲੇ ਰੰਗ ਦਾ ਪਿੱਠੂ ਬੈਗ ਬਰਾਮਦ ਹੋਇਆ।
ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਡਾਬਾ ਕਲੋਨੀ ਵਾਸੀ ਨਿਤਿਨ, ਉਸ ਦੇ ਭਰਾ ਪਵਨ ਰਾਏ ਅਤੇ ਸੂਰਜ ਨਗਰ ਵਾਸੀ ਅੰਕਿਤ ਕੁਮਾਰ ਵਜੋਂ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਅਤੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਸ ਸਬੰਧੀ ਥਾਣਾ ਸਪੈਸ਼ਲ ਸੈੱਲ ਵਿੱਚ NDPS ਐਕਟ ਦੀਆਂ ਧਾਰਾਵਾਂ 21C, 61 ਅਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਬਰਾਮਦ ਕੀਤੀ ਹੈਰੋਇਨ ਦੇ ਸਰੋਤ ਅਤੇ ਇਸ ਦੀ ਸਪਲਾਈ ਨਾਲ ਜੁੜੇ ਹੋਰ ਲਿੰਕਾਂ ਦੀ ਜਾਂਚ ਕਰ ਰਹੀ ਹੈ।
Three Arrested With 3 134 Kg Heroin In Ludhiana Drug Money And Digital Currency Also Recovered
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)