ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਨੌਜਵਾਨ ਆਗੂਆਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਮੌਜੂਦਗੀ ਦੇਖਣ ਨੂੰ ਮਿਲੀ।
ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਸਿੰਘ ਕਾਂਗੜ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕਿਕੀ ਢਿੱਲੋਂ, ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਅਤੇ ਅੰਗਦ ਸੈਣੀ ਸਮੇਤ ਕਈ ਆਗੂਆਂ ਨੇ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ। ਸਾਬਕਾ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਭਗਵਾਨਪਾਲ ਸਿੰਘ ਸੱਚਰ ਅਤੇ NSUI ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਵੀ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਕਾਂਗਰਸੀ ਆਗੂਆਂ ਦੀ ਇਸ ਮੌਜੂਦਗੀ ਨੂੰ ਪੰਜਾਬ ਕਾਂਗਰਸ ਵਿੱਚ ਇਕਜੁੱਟਤਾ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਆਗੂਆਂ ਨੇ ਪਰਗਟ ਸਿੰਘ ਦੀ ਅਗਵਾਈ ਹੇਠ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ’ਤੇ ਜ਼ੋਰ ਦਿੱਤਾ। ਨਵੀਂ ਜ਼ਿੰਮੇਵਾਰੀ ਤੋਂ ਬਾਅਦ ਪਾਰਟੀ ਅੰਦਰ ਵਰਕਰਾਂ ਅਤੇ ਨੌਜਵਾਨ ਆਗੂਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਸੀਨੀਅਰ ਲੀਡਰਸ਼ਿਪ ਦੇ ਤਜ਼ਰਬੇ ਅਤੇ ਨੌਜਵਾਨ ਵਰਕਰਾਂ ਦੀ ਊਰਜਾ ਨਾਲ ਪੰਜਾਬ ਕਾਂਗਰਸ ਨੂੰ ਸੰਗਠਨਾਤਮਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ।
Significant Presence Of Congress Leaders In Delhi Following Pargat Singh s New Assignment
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)