ਕਪੂਰਥਲਾ ’ਚ SDE 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ, 1.25 ਲੱਖ ਦੀ ਕੀਤੀ ਸੀ ਮੰਗ

06/10/2026 | Public Times Bureau | Panjab

ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (SDE) ਅਗਮਜੋਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮੁਤਾਬਕ ਮੁਲਜ਼ਮ ਅਧਿਕਾਰੀ ਨੇ ਇੱਕ ਕਰਮਚਾਰੀ ਦਾ ਤਬਾਦਲਾ ਰੋਕਣ ਬਦਲੇ ਕੁੱਲ 1.25 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਬ-ਡਿਵੀਜ਼ਨ ਨੰਬਰ 2, ਕਪੂਰਥਲਾ ਵਿੱਚ ਸਬ-ਡਿਵੀਜ਼ਨਲ ਕਲਰਕ ਵਜੋਂ ਤਾਇਨਾਤ ਹੈ। 5 ਅਕਤੂਬਰ ਨੂੰ ਉਸ ਦਾ ਤਬਾਦਲਾ ਪਿੰਡ ਚੱਕੋਕੀ ਦੀ ਜਲ ਸਪਲਾਈ ਸਕੀਮ ਵਿੱਚ ਕਰ ਦਿੱਤਾ ਗਿਆ ਸੀ। ਨਵੀਂ ਤਾਇਨਾਤੀ ਘਰ ਤੋਂ ਕਾਫ਼ੀ ਦੂਰ ਹੋਣ ਕਾਰਨ ਉਸ ਨੇ ਤਬਾਦਲਾ ਰੋਕਣ ਲਈ SDE ਨੂੰ ਬੇਨਤੀ ਕੀਤੀ।


ਵਿਜੀਲੈਂਸ ਅਨੁਸਾਰ, ਇਸ ਤੋਂ ਬਾਅਦ ਕਰਮਚਾਰੀ ਦੇ ਸਾਥੀ ਅਮਰਿੰਦਰ ਸਿੰਘ ਨੇ SDE ਨਾਲ ਫੋਨ ’ਤੇ ਗੱਲ ਕੀਤੀ, ਜਿਸ ਦੌਰਾਨ ਤਬਾਦਲਾ ਰੋਕਣ ਬਦਲੇ 1.25 ਲੱਖ ਰੁਪਏ ਦੀ ਮੰਗ ਕੀਤੀ ਗਈ। ਇਹ ਰਕਮ ਕਿਸ਼ਤਾਂ ਵਿੱਚ ਦੇਣੀ ਤੈਅ ਹੋਈ ਸੀ। ਗੱਲਬਾਤ ਦੀ ਰਿਕਾਰਡਿੰਗ ਵੀ ਕੀਤੀ ਗਈ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਜਾਂਚ ਮਗਰੋਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਕਾਰਵਾਈ ਕੀਤੀ ਅਤੇ ਅਗਮਜੋਤ ਸਿੰਘ ਨੂੰ 30,000 ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਕਾਬੂ ਕਰ ਲਿਆ। ਵਿਜੀਲੈਂਸ ਨੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ। ਮੁਲਜ਼ਮ ਅਧਿਕਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Sde Caught Taking Bribe Of Rs 30 Thousand In Kapurthala Had Demanded Rs 1 25 Lakh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App