ਅਮਰੀਕਾ ਵਿੱਚ H-1B ਵੀਜ਼ਾ ’ਤੇ ਕੰਮ ਕਰ ਰਹੇ ਭਾਰਤੀਆਂ ਨਾਲ ਜੁੜੀਆਂ ਚਿੰਤਾਵਾਂ ਦਰਮਿਆਨ ਪੰਜਾਬ ਦੇ ਸਾਬਕਾ ਸਪੈਸ਼ਲ ਚੀਫ਼ ਸੈਕਟਰੀ ਕੇਬੀਐੱਸ ਸਿੱਧੂ ਨੇ ਕੇਂਦਰ ਸਰਕਾਰ ਤੋਂ ਅਮਰੀਕਾ ਵਿੱਚ ਨੌਕਰੀ ਗੁਆਉਣ ਵਾਲੇ H-1B ਮੁਲਾਜ਼ਮਾਂ ਦੇ ਹੱਕ ਵਿੱਚ ਕਦਮ ਚੁੱਕਣ ਦੀ ਮੰਗ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਪੱਤਰ ਭੇਜ ਕੇ 60 ਦਿਨਾਂ ਦੀ ਗ੍ਰੇਸ ਪੀਰੀਅਡ ਖ਼ਤਮ ਕਰਨ ਦੇ ਪ੍ਰਸਤਾਵ ਦਾ ਰਸਮੀ ਵਿਰੋਧ ਕਰਨ ਦੀ ਅਪੀਲ ਕੀਤੀ ਹੈ।
ਸਿੱਧੂ ਨੇ ਹਿਊਸਟਨ ਸਥਿਤ ਭਾਰਤੀ ਵਣਜ ਦੂਤਘਰ ਵਿੱਚ ਪ੍ਰਭਾਵਿਤ ਭਾਰਤੀ ਪਰਿਵਾਰਾਂ ਲਈ ਲੀਗਲ ਏਡ ਅਤੇ ਐਡਵਾਈਜ਼ਰੀ ਡੈਸਕ ਬਣਾਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਰਜ਼ੀ ਨੌਕਰੀ ਜਾਂ ਸਪਾਂਸਰਸ਼ਿਪ ਦੇਣ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ, ਪਰ ਇਸ ਦਾ ਅਸਰ ਨਿਯਮਾਂ ਦੀ ਪਾਲਣਾ ਕਰਨ ਵਾਲੇ ਭਾਰਤੀਆਂ ’ਤੇ ਨਹੀਂ ਪੈਣਾ ਚਾਹੀਦਾ।
ਉਨ੍ਹਾਂ ਪੰਜਾਬ ਸਮੇਤ ਦੇਸ਼ ਵਿੱਚ ਵਿਦੇਸ਼ੀ ਨੌਕਰੀਆਂ ਅਤੇ H-1B ਸਪਾਂਸਰਸ਼ਿਪ ਦਾ ਦਾਅਵਾ ਕਰਨ ਵਾਲੀਆਂ ਪਲੇਸਮੈਂਟ ਤੇ ਟ੍ਰੇਨਿੰਗ ਕੰਸਲਟੈਂਸੀਆਂ ਲਈ ਲਾਇਸੈਂਸ ਅਤੇ ਜਵਾਬਦੇਹੀ ਪ੍ਰਣਾਲੀ ਲਾਗੂ ਕਰਨ ਦਾ ਸੁਝਾਅ ਦਿੱਤਾ ਹੈ। ਸਿੱਧੂ ਨੇ ਇਹ ਵੀ ਕਿਹਾ ਕਿ ਜੇ H-1B ਵੀਜ਼ਾ ਨੀਤੀਆਂ ਕਾਰਨ ਪੰਜਾਬ ਦੇ ਇੰਜੀਨੀਅਰ ਅਤੇ ਹੋਰ ਪ੍ਰੋਫੈਸ਼ਨਲ ਵਾਪਸ ਆਉਂਦੇ ਹਨ ਤਾਂ ਉਨ੍ਹਾਂ ਦੇ ਅੰਤਰਰਾਸ਼ਟਰੀ ਤਜਰਬੇ ਦਾ ਪੰਜਾਬ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਮੋਹਾਲੀ ਸਮੇਤ ਸੂਬੇ ਦੇ IT ਅਤੇ ਉਦਯੋਗਿਕ ਕੇਂਦਰਾਂ ਵਿੱਚ ਅਜਿਹੇ ਪ੍ਰੋਫੈਸ਼ਨਲਜ਼ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਕੀਤੀ।
ਸਿੱਧੂ ਮੁਤਾਬਕ ਅਮਰੀਕੀ ਹੋਮਲੈਂਡ ਸਕਿਓਰਿਟੀ ਵਿਭਾਗ ਵੱਲੋਂ 11 ਸਤੰਬਰ 2026 ਨੂੰ 60 ਦਿਨਾਂ ਦੀ ਗ੍ਰੇਸ ਪੀਰੀਅਡ ਖ਼ਤਮ ਕਰਨ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਨੂੰ 10 ਨਵੰਬਰ ਦੀ ਸਮਾਂ ਸੀਮਾ ਤੋਂ ਪਹਿਲਾਂ ਭਾਰਤ ਦੀ ਰਸਮੀ ਟਿੱਪਣੀ ਦਰਜ ਕਰਵਾਉਣ ਅਤੇ ਕਿਸੇ ਵੀ ਨਵੇਂ ਨਿਯਮ ਨੂੰ ਪਹਿਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਮੁਲਾਜ਼ਮਾਂ ’ਤੇ ਤੁਰੰਤ ਲਾਗੂ ਨਾ ਕਰਨ ਦੀ ਅਪੀਲ ਕਰਨ ਲਈ ਕਿਹਾ ਹੈ।
H 1b Crisis Sidhu Makes These Demands To The Centre For Professionals From Punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)