ਹਰਿਆਣਾ ਸਮੇਤ ਹੋਰ ਰਾਜਾਂ ਤੋਂ ਪੰਜਾਬ ਲਿਆਂਦੇ ਵਾਹਨਾਂ ਦੀ ਰਜਿਸਟ੍ਰੇਸ਼ਨ ’ਚ ਦੇਰੀ ਪਈ ਭਾਰੀ, RTO ਨੇ ਦਿੱਤੀ ਅਹਿਮ ਚਿਤਾਵਨੀ

08/10/2026 | Public Times Bureau | Panjab

ਹਰਿਆਣਾ ਸਮੇਤ ਕਿਸੇ ਵੀ ਹੋਰ ਰਾਜ ਤੋਂ ਵਾਹਨ ਖਰੀਦ ਕੇ ਪੰਜਾਬ ਲਿਆਉਣ ਵਾਲੇ ਮਾਲਕਾਂ ਨੂੰ ਹੁਣ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਰੀਜਨਲ ਟਰਾਂਸਪੋਰਟ ਅਫ਼ਸਰ (RTO) ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ NOC ਮਿਲਣ ਤੋਂ ਬਾਅਦ ਵਾਹਨ ਦੀ ਪੰਜਾਬ ਵਿੱਚ ਰਜਿਸਟ੍ਰੇਸ਼ਨ ਸਬੰਧੀ ਲੋੜੀਂਦੀ ਕਾਰਵਾਈ ਨਿਰਧਾਰਤ ਸਮੇਂ ਅੰਦਰ ਪੂਰੀ ਕਰਨਾ ਵਾਹਨ ਮਾਲਕ ਦੀ ਜ਼ਿੰਮੇਵਾਰੀ ਹੈ।

RTO ਨੇ ਕਿਹਾ ਕਿ ਕਈ ਵਾਰ ਲੋਕ ਦੂਜੇ ਰਾਜ ਤੋਂ ਵਾਹਨ ਖਰੀਦਣ ਤੋਂ ਬਾਅਦ NOC ਤਾਂ ਪ੍ਰਾਪਤ ਕਰ ਲੈਂਦੇ ਹਨ, ਪਰ ਪੰਜਾਬ ਵਿੱਚ ਇਸ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਦੇਰੀ ਕਰ ਦਿੰਦੇ ਹਨ। ਅਜਿਹੀ ਸਥਿਤੀ ਵਿੱਚ ਬਾਅਦ ਵਿੱਚ ਟੈਕਸ, ਰਜਿਸਟ੍ਰੇਸ਼ਨ ਅਤੇ ਹੋਰ ਦਸਤਾਵੇਜ਼ੀ ਕਾਰਵਾਈ ਨਾਲ ਜੁੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਵਾਹਨ ਦੇ ਕਾਗਜ਼ਾਤ ਅਧੂਰੇ ਹੋਣ ਜਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਨਾ ਕੀਤੀ ਗਈ ਹੋਵੇ ਤਾਂ ਵਾਹਨ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਲਈ ਵਾਹਨ ਮਾਲਕਾਂ ਨੂੰ NOC ਮਿਲਣ ਤੋਂ ਬਾਅਦ ਬਿਨਾਂ ਬੇਲੋੜੀ ਦੇਰੀ ਦੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਵਾਉਣੀ ਚਾਹੀਦੀ ਹੈ।

ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ ਵਾਹਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ, NOC ਅਤੇ ਹੋਰ ਜ਼ਰੂਰੀ ਦਸਤਾਵੇਜ਼ ਮੁਕੰਮਲ ਅਤੇ ਅਪਡੇਟ ਰੱਖਣਾ ਮਾਲਕ ਦੀ ਜ਼ਿੰਮੇਵਾਰੀ ਹੈ। ਦਸਤਾਵੇਜ਼ੀ ਲਾਪਰਵਾਹੀ ਕਾਰਨ ਭਵਿੱਖ ਵਿੱਚ ਨਾ ਸਿਰਫ਼ ਕਾਨੂੰਨੀ ਮੁਸ਼ਕਲਾਂ ਆ ਸਕਦੀਆਂ ਹਨ, ਸਗੋਂ ਵਾਹਨ ਮਾਲਕ ਦਾ ਸਮਾਂ ਅਤੇ ਪੈਸਾ ਵੀ ਬਰਬਾਦ ਹੋ ਸਕਦਾ ਹੈ।

RTO ਨੇ ਕਿਹਾ ਕਿ ਵਿਭਾਗ ਦਾ ਉਦੇਸ਼ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਵਿੱਚ ਪਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਪਹਿਲਾਂ ਹੀ ਜਾਗਰੂਕ ਕਰਨਾ ਹੈ ਤਾਂ ਜੋ ਵਾਹਨਾਂ ਨਾਲ ਸਬੰਧਤ ਦਸਤਾਵੇਜ਼ੀ ਕਮੀਆਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ ਅਤੇ ਕਾਨੂੰਨੀ ਪਾਲਣਾ ਯਕੀਨੀ ਬਣੇ। ਵਾਹਨ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੂਜੇ ਰਾਜ ਤੋਂ ਪੰਜਾਬ ਲਿਆਂਦੇ ਵਾਹਨ ਦੀ NOC, RC, ਟੈਕਸ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਸਥਿਤੀ ਦੀ ਜਾਂਚ ਕਰਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ।

Delay In Registering Vehicles Brought To Punjab From Other States Including Haryana Proves Costly Rto Issues A Crucial Warning


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App