ਅਕਾਲੀ ਦਲ ਵਾਰਿਸ ਪੰਜਾਬ ਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜਨ ਦੀ ਤਿਆਰੀ ਕਰ ਰਹੀ ਹੈ। ਪਾਰਟੀ ਨੂੰ ਰਜਿਸਟਰ ਕਰਵਾਉਣ ਲਈ ਹਰ ਸੰਭਵ ਕਾਨੂੰਨੀ ਯਤਨ ਕੀਤੇ ਜਾ ਰਹੇ ਹਨ। ਜਥੇਬੰਦੀ ਨੇ ਨਿਆਂਪਾਲਿਕਾ ’ਤੇ ਭਰੋਸਾ ਜਤਾਉਂਦਿਆਂ ਉਮੀਦ ਪ੍ਰਗਟਾਈ ਹੈ ਕਿ ਜਲਦ ਹੀ ਪਾਰਟੀ ਨੂੰ ਅਧਿਕਾਰਤ ਚੋਣ ਨਿਸ਼ਾਨ ਮਿਲ ਜਾਵੇਗਾ। ਜਥੇਬੰਦੀ ਵੱਲੋਂ ਮੀਡੀਆ ਅਦਾਰਿਆਂ ਅਤੇ ਪੱਤਰਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਸ ਦੇ ਬਿਆਨਾਂ ਅਤੇ ਖ਼ਬਰਾਂ ਨੂੰ ਤੋੜ-ਮਰੋੜ ਕੇ ਪੇਸ਼ ਨਾ ਕੀਤਾ ਜਾਵੇ। ਨਾਲ ਹੀ ਤੱਥਾਂ ਨੂੰ ਨਿਰਪੱਖਤਾ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਸਾਹਮਣੇ ਰੱਖਣ ਦੀ ਅਪੀਲ ਕੀਤੀ ਗਈ ਹੈ।