ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 170 ਜਵਾਨਾਂ ਨੇ 10 ਥਾਵਾਂ ’ਤੇ ਕੀਤੀ ਛਾਪੇਮਾਰੀ

10/10/2026 | Public Times Bureau | Panjab

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ 10 ਨਸ਼ਾ ਪ੍ਰਭਾਵਿਤ ਥਾਵਾਂ ’ਤੇ ਤੜਕਸਾਰ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਕਰੀਬ 170 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਹੋਰ ਥਾਵਾਂ ਦੀ ਜਾਂਚ ਕੀਤੀ। ਪੁਲਿਸ ਦੀ ਇਸ ਕਾਰਵਾਈ ਦੌਰਾਨ ਨਸ਼ਿਆਂ ਨਾਲ ਸਬੰਧਤ 9 ਮਾਮਲੇ ਦਰਜ ਕਰਕੇ 18 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੇ ਹੁਕਮਾਂ ’ਤੇ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਚਲਾਈ ਜਾ ਰਹੀ ਹੈ। ਕਾਰਵਾਈ ਲਈ ਐੱਸਪੀ ਸੰਜੀਵ ਗੋਇਲ ਅਤੇ ਐੱਸਪੀ ਬਾਲ ਕ੍ਰਿਸ਼ਨ ਸਿੰਗਲਾ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ। ਡੀਐੱਸਪੀ ਬਰਨਾਲਾ ਰਾਜਿੰਦਰਪਾਲ, ਡੀਐੱਸਪੀ ਤਪਾ ਜਸਕਰਨ ਸਿੰਘ, ਡੀਐੱਸਪੀ ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਅਤੇ ਹੋਰ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਨੇ ਛਾਪੇਮਾਰੀ ਕੀਤੀ। ਇਸ ਮੁਹਿੰਮ ਵਿੱਚ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਅਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੀ ਸ਼ਾਮਲ ਰਹੀ।

ਪੁਲਿਸ ਅਨੁਸਾਰ, ਕਾਰਵਾਈ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਦਰਜ 9 ਮਾਮਲਿਆਂ ਵਿੱਚ 18 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਨਸ਼ਾ ਕਰਨ ਜਾਂ ਨਸ਼ਾ ਰੱਖਣ ਦੇ ਦੋਸ਼ ਹੇਠ ਧਾਰਾ 27 ਐੱਨਡੀਪੀਐੱਸ ਐਕਟ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਰੋਕਥਾਮ ਸਬੰਧੀ ਕਾਰਵਾਈ ਤਹਿਤ ਤਿੰਨ ਸ਼ੱਕੀ ਵਿਅਕਤੀਆਂ ਵਿਰੁੱਧ ਵੀ ਕਾਰਵਾਈ ਕੀਤੀ ਗਈ। ਛਾਪੇਮਾਰੀ ਦੌਰਾਨ ਪੁਲਿਸ ਨੇ 55 ਗ੍ਰਾਮ ਚਿੱਟਾ ਅਤੇ 225 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।

ਐੱਸਐੱਸਪੀ ਨੇ ਦੱਸਿਆ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਵੱਲੋਂ ਪਿੰਡਾਂ ਵਿੱਚ ਬਣੀਆਂ ਵੀਡੀਸੀ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮਕਸਦ ਲੋਕਾਂ ਨੂੰ ਨਸ਼ਾ ਤਸਕਰੀ ਵਿਰੁੱਧ ਜਾਗਰੂਕ ਕਰਨਾ ਅਤੇ ਪੁਲਿਸ ਨਾਲ ਸਹਿਯੋਗ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਲਈ ‘ਸੇਫ ਪੰਜਾਬ’ ਤਹਿਤ ਜਾਰੀ ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਮ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।

Major Crackdown By Barnala Police Against Drug Smugglers 170 Personnel Conducted Raids At 10 Locations


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App