ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੇ ਅਹੁਦਾ ਸੰਭਾਲ ਸਮਾਗਮ ਦੌਰਾਨ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਹੋਏ ਸਮਾਗਮ ਦੌਰਾਨ ਰੰਧਾਵਾ ਨੇ ਕਿਹਾ ਕਿ ਪਾਰਟੀ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ, “ਵਿਧਾਨ ਸਭਾ ਚੋਣਾਂ ’ਚ ਪਹਿਲਾ ਪਾਸ ਮੈਂ ਪਰਗਟ ਨੂੰ ਹੀ ਦੇਵਾਂਗਾ।”
ਰੰਧਾਵਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਫ਼ਰਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਉਮੀਦਾਂ ਅਤੇ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਰੰਧਾਵਾ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲਿਸ ਦੀ ਕਥਿਤ ਦਖ਼ਲਅੰਦਾਜ਼ੀ ’ਤੇ ਵੀ ਇਤਰਾਜ਼ ਜਤਾਇਆ। ਸਮਾਗਮ ਵਿੱਚ ਪਰਗਟ ਸਿੰਘ ਤੋਂ ਇਲਾਵਾ ਲਵਲੀ ਸ਼ੇਰਗਿੱਲ, ਕਲ ਢਿੱਲੋਂ, ਰਜ਼ੀਆ ਸੁਲਤਾਨਾ ਅਤੇ ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਆਗੂ ਮੌਜੂਦ ਸਨ।
Congress United To Contest Elections Under Pargat Singh s Leadership Sukhjinder Randhawa
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)