ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਵਧਦੇ ਕਰਜ਼ੇ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਪ੍ਰਭਾਵ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਅਤੇ ਥਾਣਿਆਂ ’ਤੇ ਹਮਲਿਆਂ ਦੀਆਂ ਘਟਨਾਵਾਂ ਸੂਬੇ ਦੀ ਸੁਰੱਖਿਆ ਵਿਵਸਥਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਪੰਜਾਬ ਦੇ ਵਧਦੇ ਕਰਜ਼ੇ ਨੂੰ ਸੂਬੇ ਦੇ ਭਵਿੱਖ ਲਈ ਖ਼ਤਰਾ ਦੱਸਦਿਆਂ ਸਰਕਾਰ ਦੀ ਆਰਥਿਕ ਕਾਰਗੁਜ਼ਾਰੀ ਦੀ ਵੀ ਆਲੋਚਨਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਲਈ ਅਰਦਾਸ ਕੀਤੀ।





