ਪੰਜਾਬ ਦੇ ਪਟਿਆਲਾ ਸਥਿਤ ਪਾਰਕ ਹਸਪਤਾਲ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਏਜੰਸੀ ਦੇ ਅਧਿਕਾਰੀ ਹਰਿਆਣਾ ਨੰਬਰ ਵਾਲੀਆਂ ਗੱਡੀਆਂ ਵਿੱਚ ਹਸਪਤਾਲ ਪਹੁੰਚੇ ਅਤੇ ਪ੍ਰਬੰਧਕੀ ਦਫ਼ਤਰਾਂ ਵਿੱਚ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਮੁਤਾਬਕ, ਜਾਂਚ ਟੀਮ ਵੱਲੋਂ ਹਸਪਤਾਲ ਦੇ ਰਿਕਾਰਡ, ਵਿੱਤੀ ਲੈਣ-ਦੇਣ ਅਤੇ ਕੰਪਿਊਟਰ ਪ੍ਰਣਾਲੀ ਨਾਲ ਸਬੰਧਤ ਜਾਣਕਾਰੀ ਦੀ ਪੜਤਾਲ ਕੀਤੀ ਜਾ ਰਹੀ ਹੈ। ਹਾਲਾਂਕਿ, ਇਹ ਕਾਰਵਾਈ ਕਿਸ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ ਅਤੇ ਜਾਂਚ ਦਾ ਅਸਲ ਦਾਇਰਾ ਕੀ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।
ਫਿਲਹਾਲ ED ਜਾਂ ਹਸਪਤਾਲ ਪ੍ਰਬੰਧਕਾਂ ਵੱਲੋਂ ਛਾਪੇਮਾਰੀ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਾਂਚ ਦੌਰਾਨ ਕੀ ਸਾਹਮਣੇ ਆਇਆ ਹੈ, ਇਸ ਬਾਰੇ ਵੀ ਸਥਿਤੀ ਸਪੱਸ਼ਟ ਨਹੀਂ ਹੈ। ਮਾਮਲੇ ਸਬੰਧੀ ਹੋਰ ਜਾਣਕਾਰੀ ਏਜੰਸੀ ਦੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਸਾਹਮਣੇ ਆ ਸਕੇਗੀ।





