ਪੰਜਾਬ 'ਚ ਸਨਸਨੀਖੇਜ਼ ਵਾਰਦਾਤ, ਮਾਨਸਾ 'ਚ ਫਾਟਕਾਂ ਨੇੜੇ ਅੰਨ੍ਹੇਵਾਹ ਫਾਇਰਿੰਗ; ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦਾ ਕਤਲ

ਮਾਨਸਾ ਵਿੱਚ ਅੱਜ ਫਾਟਕਾਂ ਨੇੜੇ ਗੋਲੀਆਂ ਚੱਲਣ ਦੀ ਘਟਨਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਝੋਟੇ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਝੋਟੇ ਦੇ ਵਲੋ ਆਪਣੇ ਇੰਸਟਾ ਤੇ ਲਾਈਵ ਚਲਾਇਆ ਗਿਆ ਸੀ, ਚਲਦੇ ਲਾਈਵ ਚ ਝੋਟੇ ਦੇ ਉਤੇ ਫਾਇਰਿੰਗ ਕੀਤੀ ਗਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ 3 ਹੋਰ ਲੋਕ ਵੀ ਜ਼ਖ਼ਮੀ ਹੋਏ ਹਨ। ਮੁੱਢਲੀ ਜਾਣਕਾਰੀ ਅਨੁਸਾਰ, ਅੱਜ ਸਵੇਰੇ ਪਰਵਾਸੀ ਦੇ ਵਲੋ ਮੈਡੀਕਲ ਸਟੋਰ ਚਲਾਇਆ ਜਾ ਰਿਹਾ ਸੀ ਜਿੱਥੇ ਕਿ ਓਹਦੇ ਵਲੋ ਦਵਾਇਆ, ਤੇ ਨਸ਼ੀਲੀ ਦਵਾਇਆ, ਨਸ਼ਾ ਵੇਚਿਆ ਜਾਂਦਾ ਸੀ।

ਉਸ ਪਰਵਾਸੀ ਵੱਲੋਂ ਗੋਲੀਆਂ ਚਲਾਏ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਘਟਨਾ ਦੌਰਾਨ ਦੋ ਹੋਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ। ਇਸ ਦੌਰਾਨ ਦੋ ਜਾਣਿਆਂ ਦੇ ਹੋਰ ਜ਼ਖਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚ ਗਏ। ਮਾਨਸਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।