ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਵਿਖੇ ਇੱਕ ਨਸ਼ਾ ਛੁਡਾਊ ਕੇਂਦਰ ’ਤੇ ਕੇਂਦਰੀ ਜਾਂਚ ਬਿਊਰੋ (CBI) ਦੀ ਟੀਮ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ, ਸੀਬੀਆਈ ਦੀ ਟੀਮ ਸੋਮਵਾਰ ਸਵੇਰੇ ਕਰੀਬ 11:30 ਵਜੇ ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਕੇਂਦਰ ਵਿਖੇ ਪਹੁੰਚੀ। ਟੀਮ ਵਿੱਚ ਸੱਤ ਤੋਂ ਅੱਠ ਮੈਂਬਰ ਸ਼ਾਮਲ ਦੱਸੇ ਜਾ ਰਹੇ ਹਨ।
ਛਾਪੇਮਾਰੀ ਦੌਰਾਨ ਜਾਂਚ ਟੀਮ ਵੱਲੋਂ ਨਸ਼ਾ ਛੁਡਾਊ ਕੇਂਦਰ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਸ ਕਾਰਵਾਈ ਕਾਰਨ ਇਲਾਕੇ ਵਿੱਚ ਹਲਚਲ ਦੇਖਣ ਨੂੰ ਮਿਲੀ। ਹਾਲਾਂਕਿ, ਸੀਬੀਆਈ ਵੱਲੋਂ ਕੀਤੀ ਗਈ ਇਸ ਕਾਰਵਾਈ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਛਾਪੇਮਾਰੀ ਕਿਸ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।





