ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਟੂਰਨਾਮੈਂਟ ਨੂੰ ਲੈ ਕੇ ਖਿਡਾਰੀਆਂ ਦੇ ਨਾਲ-ਨਾਲ ਦਰਸ਼ਕਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਮੁਕਾਬਲੇ ਦੀ ਸ਼ੁਰੂਆਤ ਚੀਨ ਅਤੇ ਮਲੇਸ਼ੀਆ ਵਿਚਕਾਰ ਖੇਡੇ ਗਏ ਪਹਿਲੇ ਲੀਗ ਮੈਚ ਨਾਲ ਹੋਈ, ਜਿਸ ਵਿੱਚ ਮਲੇਸ਼ੀਆ ਦੀ ਟੀਮ ਨੇ ਜਿੱਤ ਦਰਜ ਕੀਤੀ।

ਦੂਜੇ ਮੈਚ ਵਿੱਚ ਜਪਾਨ ਅਤੇ ਕੋਰੀਆ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਟੂਰਨਾਮੈਂਟ ਦੌਰਾਨ ਖਿਡਾਰੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ, ਜਦਕਿ ਸਟੇਡੀਅਮ ਵਿੱਚ ਮੌਜੂਦ ਦਰਸ਼ਕਾਂ ਵਿੱਚ ਵੀ ਮੁਕਾਬਲਿਆਂ ਨੂੰ ਲੈ ਕੇ ਕਾਫ਼ੀ ਜੋਸ਼ ਹੈ।

ਜਲੰਧਰ ਵਿੱਚ ਇਸ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੇ ਆਯੋਜਨ ਨਾਲ ਸ਼ਹਿਰ ਵਿੱਚ ਖੇਡਾਂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਹਾਕੀ ਪ੍ਰੇਮੀ ਆਉਣ ਵਾਲੇ ਮੁਕਾਬਲਿਆਂ ਨੂੰ ਲੈ ਕੇ ਉਤਸ਼ਾਹਿਤ ਹਨ।