ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਦੁਕਾਨਦਾਰਾਂ ਨੂੰ ਜਾਗਰੂਕ ਕਰਦਿਆਂ ਅਰਜ਼ੀ ਫਾਰਮ ਮੁਹੱਈਆ ਕਰਵਾਏ ਗਏ। ਵਿਧਾਇਕ ਡਾ. ਜ਼ਮੀਲ-ਉਰ-ਰਹਿਮਾਨ ਦੀ ਅਗਵਾਈ ਹੇਠ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਯੋਗ ਦੁਕਾਨਦਾਰਾਂ ਨੂੰ ਮਾਲਕੀ ਹੱਕ ਪ੍ਰਾਪਤ ਕਰਨ ਲਈ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣਾ ਹੈ।

ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਚੇਅਰਮੈਨ ਟਰੇਡ ਕਮਿਸ਼ਨ ਇਮਤਿਆਜ਼ ਅਲੀ ਨੇ ਕਿਹਾ ਕਿ ਇਹ ਸਕੀਮ ਉਨ੍ਹਾਂ ਦੁਕਾਨਦਾਰਾਂ ਲਈ ਮਹੱਤਵਪੂਰਨ ਹੈ, ਜੋ ਲੰਬੇ ਸਮੇਂ ਤੋਂ ਕਿਰਾਏ ਜਾਂ ਲੀਜ਼ ’ਤੇ ਦੁਕਾਨਾਂ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਯੋਗ ਦੁਕਾਨਦਾਰਾਂ ਨੂੰ ਮਾਲਕੀ ਹੱਕ ਹਾਸਲ ਕਰਨ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ।

ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਨੇ ਦੁਕਾਨਦਾਰਾਂ ਨੂੰ ਸਕੀਮ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਯੋਗ ਦੁਕਾਨਦਾਰਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਸਮੇਤ ਆਪਣੀਆਂ ਅਰਜ਼ੀਆਂ ਨਗਰ ਕੌਂਸਲ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਮੁਹੰਮਦ ਹਨੀਫ਼ ਵੀ ਮੌਜੂਦ ਸਨ।