ਅਕਾਲੀ ਦਲ ਵਾਰਿਸ ਪੰਜਾਬ ਨੇ ਪਾਰਟੀ ਅਨੁਸ਼ਾਸਨ ਦੇ ਉਲਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। 28 ਅਕਤੂਬਰ 2026 ਨੂੰ ਜਾਰੀ ਹੁਕਮਾਂ ਅਨੁਸਾਰ, ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਵਿੱਚ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤੀਆਂ ਗਈਆਂ ਹਨ।
ਮੁਅੱਤਲ ਕੀਤੇ ਗਏ ਆਗੂਆਂ ਵਿੱਚ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕੌਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਸ਼ਾਮਲ ਹਨ।
ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਆਗੂਆਂ ਦੀਆਂ ਪਾਰਟੀ ਦੇ ਨਿਯਮਾਂ ਅਤੇ ਅਨੁਸ਼ਾਸਨ ਦੇ ਉਲਟ ਗਤੀਵਿਧੀਆਂ ਸਬੰਧੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਹੁਕਮ ਸਹਾਇਕ ਦਫ਼ਤਰ ਸਕੱਤਰ ਜਤਿੰਦਰ ਸਿੰਘ ਮਹਿਤਾ ਵੱਲੋਂ ਜਾਰੀ ਕੀਤੇ ਗਏ ਹਨ।





