ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਤਿੰਨ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ED ਦੀਆਂ ਟੀਮਾਂ ਸਵੇਰੇ ਤੜਕਸਾਰ ਹੀ ਮੋਗਾ ਸਥਿਤ ਟਿਕਾਣਿਆਂ ’ਤੇ ਪਹੁੰਚੀਆਂ।
ਕਾਰਵਾਈ ਦੀ ਖ਼ਬਰ ਫੈਲਦਿਆਂ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਜਿਸ ਨਾਲ ਇਲਾਕੇ ਵਿੱਚ ਸਿਆਸੀ ਮਾਹੌਲ ਗਰਮਾ ਗਿਆ। ਇਸ ਦੌਰਾਨ ਵਿਧਾਇਕ ’ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਏ ਜਾਣ ਦੇ ਦੋਸ਼ ਵੀ ਲੱਗੇ ਹਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਫਿਲਹਾਲ ED ਵੱਲੋਂ ਕਥਿਤ ਛਾਪੇਮਾਰੀ ਦੀ ਅਧਿਕਾਰਤ ਪੁਸ਼ਟੀ, ਜਾਂਚ ਦੇ ਕਾਰਨਾਂ ਅਤੇ ਮਾਮਲੇ ਸਬੰਧੀ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।





