ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਸੀਬੀਆਈ ਨੇ 23 ਦਿਨਾਂ ਬਾਅਦ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਦੀ ਦੁਕਾਨ ਦਾ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ ਹੈ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਇਆ ਜਾ ਰਿਹਾ ਹੈ, ਤਾਂ ਜੋ ਜਾਂਚ ਲਈ ਅਹਿਮ ਸਬੂਤ ਇਕੱਠੇ ਕੀਤੇ ਜਾ ਸਕਣ।

ਸੀਬੀਆਈ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੱਲ ਰਹੀ ਇਸ ਕਾਰਵਾਈ ਦੌਰਾਨ ਰੇਲਵੇ ਫਾਟਕ ਨੇੜੇ ਸਥਿਤ ਦੁਕਾਨ ਦੇ ਆਲੇ-ਦੁਆਲੇ ਪੁਲਿਸ ਨੇ ਆਵਾਜਾਈ ਬੰਦ ਕਰ ਦਿੱਤੀ ਹੈ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਹਨ।

ਉੱਧਰ, ਮੌਕੇ 'ਤੇ ਪਹੁੰਚੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਐੱਸਐੱਸਪੀ ਦੇ ਦੇਰੀ ਨਾਲ ਪਹੁੰਚਣ 'ਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਨਸ਼ਿਆਂ ਵਿਰੁੱਧ ਲੜਾਈ ਲੜਦਿਆਂ ਆਪਣੀ ਜਾਨ ਗੁਆ ਬੈਠਾ। ਜੇਕਰ ਪੁਲਿਸ ਨੇ ਪਹਿਲਾਂ ਹੀ ਮੁਸਤੈਦੀ ਦਿਖਾਈ ਹੁੰਦੀ ਤਾਂ ਸ਼ਾਇਦ ਅੱਜ ਉਨ੍ਹਾਂ ਦਾ ਪੁੱਤਰ ਜ਼ਿੰਦਾ ਹੁੰਦਾ।