ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਅਮਰੀਕ ਸਿੰਘ USA ਆਪਣੇ ਪਰਿਵਾਰਕ ਮੈਂਬਰਾਂ ਸਮੇਤ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਅਮਰੀਕ ਸਿੰਘ ਨੇ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਦਾ ਮਫ਼ਲਰ ਪਾ ਕੇ ਸਵਾਗਤ ਕੀਤਾ। ਉਨ੍ਹਾਂ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ।