ਛੱਠ ਮਹਾਪਰਵ ਤੋਂ ਪਹਿਲਾਂ ਬਿਹਾਰ ਸਰਕਾਰ ਨੇ ਬਜ਼ੁਰਗਾਂ, ਦਿਵਿਆਂਗਾਂ ਅਤੇ ਵਿਧਵਾ ਔਰਤਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੰਗਲਵਾਰ ਨੂੰ 1 ਕਰੋੜ 9 ਲੱਖ 62 ਹਜ਼ਾਰ 859 ਸਮਾਜਿਕ ਸੁਰੱਖਿਆ ਪੈਨਸ਼ਨਧਾਰਕਾਂ ਦੇ ਬੈਂਕ ਖਾਤਿਆਂ ਵਿੱਚ ਡੀਬੀਟੀ ਰਾਹੀਂ 1,100 ਰੁਪਏ ਪ੍ਰਤੀ ਵਿਅਕਤੀ ਟਰਾਂਸਫਰ ਕੀਤੇ। ਇਸ ਲਈ ਸਰਕਾਰ ਨੇ ਕੁੱਲ 1,205 ਕਰੋੜ 91 ਲੱਖ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਹਰ ਮਹੀਨੇ ਦੀ 10 ਤਾਰੀਖ ਨੂੰ 'ਬਿਹਾਰ ਪੈਨਸ਼ਨ ਦਿਵਸ' ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾ ਦਾ ਮਕਸਦ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇ ਨਾਲ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਹੈ।
400 ਰੁਪਏ ਤੋਂ ਵਧਾ ਕੇ 1,100 ਰੁਪਏ ਕੀਤੀ ਪੈਨਸ਼ਨ ਮੁੱਖ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਕਮ 400 ਰੁਪਏ ਤੋਂ ਵਧਾ ਕੇ 1,100 ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਸ਼ੇਸ਼ ਮੁਹਿੰਮ ਚਲਾ ਕੇ ਯੋਜਨਾ ਤੋਂ ਵਾਂਝੇ ਰਹਿ ਗਏ ਯੋਗ ਲੋਕਾਂ ਨੂੰ ਵੀ ਇਸ ਨਾਲ ਜੋੜਿਆ ਜਾਵੇ।
ਸਰਕਾਰ ਮੁਤਾਬਕ, ਪਿਛਲੇ ਇੱਕ ਮਹੀਨੇ ਦੌਰਾਨ 1,36,854 ਨਵੇਂ ਲਾਭਪਾਤਰੀ ਇਸ ਯੋਜਨਾ ਨਾਲ ਜੁੜੇ ਹਨ। ਪ੍ਰੋਗਰਾਮ ਵਿੱਚ ਉਪ ਮੁੱਖ ਮੰਤਰੀ ਵਿਜੇ ਕੁਮਾਰ ਚੌਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ, ਸਮਾਜ ਭਲਾਈ ਮੰਤਰੀ ਡਾ. ਸ਼ਵੇਤਾ ਗੁਪਤਾ ਅਤੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।





