ਪੰਜਾਬ ਵਿੱਚ ਲਗਾਤਾਰ 10 ਦਿਨਾਂ ਤੋਂ ਚੱਲ ਰਹੇ ਖੁਸ਼ਕ ਮੌਸਮ ਤੋਂ ਬਾਅਦ ਹੁਣ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 12 ਅਤੇ 13 ਨਵੰਬਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾ. ਵਰੁਣ ਵਿਸ਼ਵਾਸ ਅਨੁਸਾਰ 12 ਨਵੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਰੋਪੜ ਅਤੇ ਪਠਾਨਕੋਟ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

13 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈ ਸਕਦਾ ਹੈ, ਜਦਕਿ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਕਿਣਮਿਣ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ 14 ਨਵੰਬਰ ਤੋਂ ਮੌਸਮ ਮੁੜ ਸਾਫ਼ ਹੋ ਜਾਵੇਗਾ।