ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਦਰਸ਼ਨਾਂ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਨਾ ਮਿਲਣ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਤੁਰੰਤ ਪੈਰੋਲ ਦੇਣ ਦੀ ਮੰਗ ਕੀਤੀ ਹੈ।
ਇਯਾਲੀ ਨੇ ਕਿਹਾ ਕਿ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਅੰਮ੍ਰਿਤਪਾਲ ਸਿੰਘ ਦਾ ਬੁਨਿਆਦੀ ਮਨੁੱਖੀ ਅਧਿਕਾਰ ਹੈ, ਨਾ ਕਿ ਕੋਈ ਵਿਸ਼ੇਸ਼ ਰਿਆਇਤ। ਉਨ੍ਹਾਂ ਸਰਕਾਰਾਂ ਦੇ ਰਵੱਈਏ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਰਿਵਾਰਕ ਦੁੱਖ ਦੀ ਘੜੀ ਵਿੱਚ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੈਰੋਲ ਦੇਣ ਵਿੱਚ ਕੀਤੀ ਜਾ ਰਹੀ ਦੇਰੀ ਵਿਤਕਰੇ ਵਾਲੀ ਨੀਤੀ ਨੂੰ ਦਰਸਾਉਂਦੀ ਹੈ। ਇਯਾਲੀ ਨੇ ਅਦਾਲਤਾਂ ਅਤੇ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਦਰਸ਼ਨਾਂ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤੁਰੰਤ ਪੈਰੋਲ ਦਿੱਤੀ ਜਾਵੇ।





