ਮੋਗਾ-ਕੋਟਕਪੂਰਾ ਬਾਈਪਾਸ ’ਤੇ ਰੇਲਵੇ ਪੁਲ ਨੇੜੇ ਪ੍ਰੇਮ ਆਟਾ ਮਿੱਲ ਕੋਲ ਰੇਲਵੇ ਲਾਈਨ ’ਤੇ ਟਰੇਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਘਟਨਾ 12 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਵਾਪਰੀ।
ਹਾਦਸੇ ਦੀ ਸੂਚਨਾ ਮਿਲਣ ’ਤੇ ਸਮਾਜ ਸੇਵਾ ਸੋਸਾਇਟੀ ਦੇ ਮੈਂਬਰ ਰੇਲਵੇ ਪੁਲਿਸ ਦੇ ਸਹਿਯੋਗ ਨਾਲ ਮੌਕੇ ’ਤੇ ਪਹੁੰਚੇ। ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੀ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ।
ਮ੍ਰਿਤਕ ਦੀ ਪਛਾਣ ਨਾ ਹੋ ਸਕਣ ਕਾਰਨ ਪੁਲਿਸ ਨੇ ਲਾਸ਼ ਨੂੰ ਅਗਲੀ ਕਾਨੂੰਨੀ ਕਾਰਵਾਈ ਅਤੇ ਸ਼ਨਾਖਤ ਲਈ 72 ਘੰਟਿਆਂ ਵਾਸਤੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।





