ਦਿੱਲੀ ਦੇ ਦਵਾਰਕਾ ਸਥਿਤ ਮੋਹਨ ਗਾਰਡਨ ਇਲਾਕੇ ਵਿੱਚ ਇੱਕ ਨੌਜਵਾਨ ਅਤੇ ਮੁਟਿਆਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਕਾਰ ਦੇ ਅੰਦਰ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ, ਇਹ ਘਟਨਾ 11 ਨਵੰਬਰ ਦੀ ਹੈ। ਪੁਲਿਸ ਖ਼ੁਦਕੁਸ਼ੀ ਦੇ ਪੱਖ ਤੋਂ ਵੀ ਜਾਂਚ ਕਰ ਰਹੀ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਦੀ ਮੌਤ ਦੇ ਹਾਲਾਤਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।





