ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। 16 ਨਵੰਬਰ ਤੋਂ ਫਾਜ਼ਿਲਕਾ ਦੇ ਸਾਦਕੀ, ਫਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਅੰਮ੍ਰਿਤਸਰ ਦੇ ਵਾਹਗਾ-ਅਟਾਰੀ ਬਾਰਡਰ ’ਤੇ ਇਹ ਸਮਾਰੋਹ ਸ਼ਾਮ 4:30 ਵਜੇ ਸ਼ੁਰੂ ਹੋਵੇਗਾ।

ਬੀਐੱਸਐੱਫ ਦੇ ਅਧਿਕਾਰੀਆਂ ਅਨੁਸਾਰ, ਮੌਸਮ ਵਿੱਚ ਤਬਦੀਲੀ ਕਾਰਨ ਹਰ ਸਾਲ ਰੀਟਰੀਟ ਸੈਰੇਮਨੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਜਾਂਦੀ ਹੈ। ਇਸੇ ਤਹਿਤ ਨਵਾਂ ਸਮਾਂ 16 ਨਵੰਬਰ ਤੋਂ ਲਾਗੂ ਹੋਵੇਗਾ।

ਅਧਿਕਾਰੀਆਂ ਨੇ ਸਾਦਕੀ ਬਾਰਡਰ ’ਤੇ ਸਮਾਰੋਹ ਦੇਖਣ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਸ਼ਾਮ 4 ਵਜੇ ਤੱਕ ਸਰਹੱਦ ’ਤੇ ਪਹੁੰਚ ਜਾਣ, ਤਾਂ ਜੋ ਸਮੇਂ ਸਿਰ ਸਮਾਰੋਹ ਵਿੱਚ ਸ਼ਾਮਲ ਹੋ ਸਕਣ।