ਨੈਸ਼ਨਲ ਹਾਈਵੇ ਨੰਬਰ 54 ’ਤੇ ਸ਼ਾਮ ਕਰੀਬ 4 ਵਜੇ ਦੋ ਤੀਰਥ ਯਾਤਰਾ ਬੱਸਾਂ ਵਿਚਾਲੇ ਟੱਕਰ ਹੋ ਗਈ। ਜਾਣਕਾਰੀ ਅਨੁਸਾਰ, ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।

ਹਾਦਸੇ ਵਿੱਚ ਦੋਵਾਂ ਬੱਸਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਦਰਜਨ ਤੋਂ ਵੱਧ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਸਹਾਇਤਾ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ। ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।