ਲੁਧਿਆਣਾ ਦੇ ਹਲਵਾਰਾ ਸਥਿਤ ਸ਼ਮਸ਼ਾਨਘਾਟ ਵਿੱਚ ਸਸਕਾਰ ਤੋਂ ਅਗਲੇ ਦਿਨ ਇੱਕ ਮ੍ਰਿਤਕ ਦੇਹ ਨਾਲ ਕਥਿਤ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਦੇਹ ਨੂੰ ਨੁਕਸਾਨ ਪਹੁੰਚਾਇਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਹੈ।

ਜਾਣਕਾਰੀ ਅਨੁਸਾਰ, ਕਰੀਬ 38 ਸਾਲਾ ਜਗਜੀਤ ਸਿੰਘ ਦਾ ਸਸਕਾਰ ਕਰਨ ਤੋਂ ਅਗਲੇ ਦਿਨ ਜਦੋਂ ਪਰਿਵਾਰਕ ਮੈਂਬਰ ਫੁੱਲ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਉਨ੍ਹਾਂ ਨੂੰ ਦੇਹ ਨਾਲ ਕਥਿਤ ਛੇੜਛਾੜ ਬਾਰੇ ਪਤਾ ਲੱਗਾ। ਮੌਕੇ ਤੋਂ ਗੁੱਡੀ, ਲੋਹੇ ਦੀ ਜ਼ੰਜੀਰ, ਤਾਲਾ, ਤਸਵੀਰਾਂ ਅਤੇ ਹੋਰ ਸ਼ੱਕੀ ਵਸਤੂਆਂ ਵੀ ਮਿਲੀਆਂ।

ਪਰਿਵਾਰ ਨੇ ਇਸ ਘਟਨਾ ਪਿੱਛੇ ਆਪਸੀ ਰੰਜਿਸ਼ ਜਾਂ ਹੋਰ ਲੋਕਾਂ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਜਤਾਇਆ ਹੈ। ਉਨ੍ਹਾਂ ਵੱਲੋਂ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ। ਫਿਲਹਾਲ ਸ਼ੱਕੀ ਤਾਂਤਰਿਕ ਗਤੀਵਿਧੀਆਂ ਅਤੇ ਹੋਰ ਦੋਸ਼ਾਂ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।