ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਬੰਧੀ ਉਨ੍ਹਾਂ ਦੇ ਵਕੀਲਾਂ ਦਾ ਪੈਨਲ ਅੱਜ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਦਾਇਰ ਕਰੇਗਾ। ਮਾਮਲੇ ਦੀ ਪੈਰਵੀ ਕਰ ਰਹੀ ਵਕੀਲ ਰਿਤੂਰਾਜ ਅਨੁਸਾਰ, ਅਰਜ਼ੀ ਵਿੱਚ 20, 21 ਅਤੇ 22 ਨਵੰਬਰ ਨੂੰ ਰਾਹਤ ਦੇਣ ਦੀ ਮੰਗ ਕੀਤੀ ਜਾਵੇਗੀ।

ਪਰਿਵਾਰ ਮੁਤਾਬਕ, ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਸਸਕਾਰ 20 ਨਵੰਬਰ ਨੂੰ ਹੋਵੇਗਾ। 21 ਨਵੰਬਰ ਨੂੰ ਅਸਥੀਆਂ ਚੁਗਣ ਦੀ ਰਸਮ ਅਤੇ 22 ਨਵੰਬਰ ਨੂੰ ਭੋਗ ਪਾਇਆ ਜਾਵੇਗਾ। ਹੁਣ ਅਦਾਲਤ ਦੇ ਫ਼ੈਸਲੇ ’ਤੇ ਨਜ਼ਰ ਰਹੇਗੀ ਕਿ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲਦੀ ਹੈ ਜਾਂ ਨਹੀਂ।