ਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। MCX ’ਤੇ ਦਸੰਬਰ ਡਿਲਿਵਰੀ ਵਾਲਾ ਸੋਨਾ 1,100 ਰੁਪਏ ਡਿੱਗ ਕੇ 1,35,682 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ। ਉੱਥੇ ਹੀ ਚਾਂਦੀ ਦੀ ਕੀਮਤ ਵਿੱਚ 5,500 ਰੁਪਏ ਦੀ ਕਮੀ ਆਈ ਅਤੇ ਇਹ 1,70,747 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ।

ਕੌਮਾਂਤਰੀ ਬਾਜ਼ਾਰ ਕਾਮੈਕਸ ’ਚ ਵੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਸੋਨਾ 0.33 ਫ਼ੀਸਦੀ ਡਿੱਗ ਕੇ 3,873.50 ਡਾਲਰ ਪ੍ਰਤੀ ਔਂਸ ਅਤੇ ਚਾਂਦੀ 3.27 ਫ਼ੀਸਦੀ ਦੀ ਗਿਰਾਵਟ ਨਾਲ 47.515 ਡਾਲਰ ਪ੍ਰਤੀ ਔਂਸ ’ਤੇ ਕਾਰੋਬਾਰ ਕਰਦੀ ਰਹੀ।

24 ਕੈਰੇਟ ਸੋਨਾ 1.36 ਲੱਖ ਰੁਪਏ ਦੇ ਨੇੜੇ ਘਰੇਲੂ ਸਰਾਫ਼ਾ ਬਾਜ਼ਾਰ ਵਿੱਚ 24 ਕੈਰੇਟ ਸੋਨੇ ਦੀ ਕੀਮਤ ਲਗਭਗ 1,36,310 ਰੁਪਏ ਪ੍ਰਤੀ 10 ਗ੍ਰਾਮ ਰਹੀ। 22 ਕੈਰੇਟ ਸੋਨਾ 1,24,951 ਰੁਪਏ ਅਤੇ 18 ਕੈਰੇਟ ਸੋਨਾ 1,02,233 ਰੁਪਏ ਪ੍ਰਤੀ 10 ਗ੍ਰਾਮ ਦੇ ਕਰੀਬ ਦਰਜ ਕੀਤਾ ਗਿਆ। ਚਾਂਦੀ ਦੀ ਕੀਮਤ ਲਗਭਗ 1,74,400 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਲਗਾਤਾਰ ਉਤਰਾਅ-ਚੜ੍ਹਾਅ ਵਿਚਕਾਰ ਕੀਮਤਾਂ ਵਿੱਚ ਆਈ ਇਸ ਗਿਰਾਵਟ ਨਾਲ ਸੋਨਾ-ਚਾਂਦੀ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।