ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਕਈ ਆਗੂਆਂ ਨੂੰ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਹੈ। ਇਹ ਨਿਯੁਕਤੀਆਂ ਹਰਿਆਣਾ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਅਤੇ ਸੂਬਾ ਪ੍ਰਧਾਨ ਹਰਕੇਸ਼ ਸਿੰਘ ਮੋਹੜੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੀਤੀਆਂ ਗਈਆਂ ਹਨ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਮਰਜੀਤ ਸਿੰਘ ਮੰਗੀ ਨੂੰ ਹਰਿਆਣਾ ਸਟੇਟ ਅਕਾਲੀ ਦਲ ਦਾ ਸਰਪ੍ਰਸਤ ਅਤੇ ਬਲਦੇਵ ਸਿੰਘ ਕੈਂਪਪੁਰ ਨੂੰ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮਨਜੀਤ ਸਿੰਘ ਬੱਬੂ ਅਤੇ ਤਜਿੰਦਰਪਾਲ ਸਿੰਘ ਢਿੱਲੋਂ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।
ਮਨਜੀਤ ਕੌਰ ਅਤੇ ਗੁਰਦੀਪ ਸਿੰਘ ਭਾਨੋਖੇੜੀ ਨੂੰ ਸੂਬਾ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਿਥੀਪਾਲ ਸਿੰਘ ਝੱਬਰ ਨੂੰ ਜਨਰਲ ਸਕੱਤਰ, ਹਰਪਾਲ ਸਿੰਘ ਅਹਿਰਵਾਂ ਅਤੇ ਦਵਿੰਦਰ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੁਖਦੇਵ ਸਿੰਘ ਅੰਬਾਲਾ ਅਤੇ ਸੁਖਵਿੰਦਰ ਸਿੰਘ ਫਤਿਹਾਬਾਦ ਨੂੰ ਵੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਸੱਤ ਆਗੂਆਂ ਨੂੰ ਸੂਬਾ ਮੀਤ ਪ੍ਰਧਾਨ, ਤਿੰਨ ਨੂੰ ਜਥੇਬੰਦਕ ਸਕੱਤਰ ਅਤੇ ਦੋ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਸੁਖਜਿੰਦਰ ਸਿੰਘ ਮਸਾਣਾ ਨੂੰ ਖਜ਼ਾਨਚੀ ਅਤੇ ਜਤਿੰਦਰਪਾਲ ਸਿੰਘ ਲੱਕੀ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਲੀਗਲ ਵਿੰਗ ਦੀ ਜ਼ਿੰਮੇਵਾਰੀ ਐਡਵੋਕੇਟ ਅਮਰਜੀਤ ਸਿੰਘ ਗਧੌਲਾ ਨੂੰ ਸੂਬਾ ਪ੍ਰਧਾਨ ਅਤੇ ਐਡਵੋਕੇਟ ਗੁਰਤੇਜ ਸਿੰਘ ਸੇਖੋਂ ਨੂੰ ਜਨਰਲ ਸਕੱਤਰ ਵਜੋਂ ਸੌਂਪੀ ਗਈ ਹੈ।





