ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਅਤੇ ਭਾਜਪਾ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਤਿੰਨ ਲੋਕ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ, ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਅਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐੱਸਪੀ ਸੁਰਿੰਦਰ ਪਾਲ ਡੋਗਰੀ ਸ਼ਾਮਲ ਹਨ।
ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਇਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦਿੱਤੀ। ਪਾਰਟੀ ਨੇ ਦੱਸਿਆ ਕਿ ਮਾਈਕ ਖੋਸਲਾ ਅਤੇ ਪ੍ਰਸ਼ਾਂਤ ਗੰਭੀਰ ਨੇ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾਇਆ ਹੈ, ਜਦਕਿ ਸੁਰਿੰਦਰ ਪਾਲ ਡੋਗਰੀ ਦਾ ਵੀ ਪਾਰਟੀ ਵਿੱਚ ਸਵਾਗਤ ਕੀਤਾ ਗਿਆ ਹੈ। 'ਆਪ' ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਪਾਰਟੀ ਨੇ ਤਿੰਨਾਂ ਨੂੰ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਹਨ।
Jalandhar Congress Vice President Mike Khosla Along With Three Other Personalities Join Aap
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)