ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਡੀਆਂ ਦੀ ਬਦਇੰਤਜ਼ਾਮੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਡਾ. ਅਮਰ ਸਿੰਘ ਨੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਏ ਅਤੇ ਮਜ਼ਦੂਰ ਵੀ ਪਰੇਸ਼ਾਨ ਹਨ। ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਦੇਰੀ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ, ਜਦਕਿ ਆੜ੍ਹਤੀਆਂ ਦੇ ਕਾਰੋਬਾਰ ਅਤੇ ਮਜ਼ਦੂਰਾਂ ਦੇ ਰੁਜ਼ਗਾਰ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੰਡੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਭਾਜਪਾ ਦੀ ਬੀ-ਟੀਮ ਦੱਸਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਨੀਤੀਆਂ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ।
ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਮੰਡੀਆਂ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੀ ਬਦਇੰਤਜ਼ਾਮੀ ਕਾਰਨ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ ਅਤੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ।
Dr Amar Singh Corners Mann Government Demands Resignation Over Mismanagement Of Grain Markets
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)