ਨਗਰ ਕੌਂਸਲ ਬਾਘਾਪੁਰਾਣਾ ਦੀਆਂ ਆਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣ ਮੈਦਾਨ ਵਿੱਚ ਉਤਰਨ ਦੇ ਚਾਹਵਾਨ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾ ਰਹੇ ਹਨ। ਹੁਣ ਤੱਕ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਕੁੱਲ 21 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਬਾਘਾਪੁਰਾਣਾ ਗਗਨਦੀਪ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਭ ਤੋਂ ਵੱਧ 16 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇੱਕ ਕਵਰਿੰਗ ਉਮੀਦਵਾਰ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਕਾਂਗਰਸ ਵੱਲੋਂ ਦੋ ਅਤੇ ਤਿੰਨ ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 19 ਨਵੰਬਰ ਹੈ, ਜਦਕਿ 20 ਨਵੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਨਿਰਧਾਰਤ ਸਮੇਂ ਅੰਦਰ ਆਪਣੇ ਕਾਗਜ਼ ਦਾਖ਼ਲ ਕਰਵਾਉਣ ਦੀ ਅਪੀਲ ਕੀਤੀ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੀ ਚੋਣ ਅਤੇ ਚੋਣ ਰਣਨੀਤੀ ਤਿਆਰ ਕਰਨ ਦਾ ਕੰਮ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਨਾਮਜ਼ਦਗੀ ਪੱਤਰਾਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ।
Baghapurana Municipal Council Elections 21 Nomination Papers Filed So Far
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)