ਪਿੰਡ ਬੱਲੋਪੁਰ ’ਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ 72 ਘੰਟੇ ਬੀਤਣ ਦੇ ਬਾਵਜੂਦ ਪੁਲਿਸ ਅਜੇ ਤੱਕ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੱਕ ਬੱਚੇ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਮਾਮਲੇ ਨੂੰ ਲੈ ਕੇ ਪਿੰਡ ਅਤੇ ਇਲਾਕੇ ’ਚ ਰੋਸ ਵਧਦਾ ਜਾ ਰਿਹਾ ਹੈ।
ਜਾਂਚ ਲਈ ਪਿੰਡ ਪਹੁੰਚੇ ਡੀਐੱਸਪੀ ਹੈੱਡਕੁਆਰਟਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਜਾਂਚ ਕਰ ਰਹੀਆਂ ਹਨ ਅਤੇ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਨੂੰ ਕਾਫ਼ੀ ਹੱਦ ਤੱਕ ਸੁਲਝਾ ਲਿਆ ਗਿਆ ਹੈ ਅਤੇ ਜਲਦੀ ਹੀ ਖ਼ੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
ਉੱਧਰ, ਪਰਿਵਾਰ ਨੇ ਪੁਲਿਸ ਨੂੰ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਕੁਝ ਹੋਰ ਸਮਾਂ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਸ ਸਮੇਂ ਦੌਰਾਨ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ। ਵਾਲਮੀਕਿ ਸ਼ਕਤੀ ਸੰਗਠਨ ਵੱਲੋਂ ਹਾਈਵੇਅ ਜਾਮ ਦੀ ਚਿਤਾਵਨੀ
ਪੰਜਾਬ ਵਾਲਮੀਕਿ ਸ਼ਕਤੀ ਸੰਗਠਨ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਰੋਕੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਵੇਰੇ 10 ਵਜੇ ਤੱਕ ਮਾਮਲੇ ਦੇ ਮੁਲਜ਼ਮਾਂ ਬਾਰੇ ਕੋਈ ਠੋਸ ਸੁਰਾਗ ਨਾ ਮਿਲਿਆ ਤਾਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਆਈਟੀਆਈ ਨੇੜੇ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੁਪਹਿਰ 3 ਵਜੇ ਤੋਂ ਬਾਅਦ ਪੰਜਾਬ ਭਰ ’ਚ ਵੱਖ-ਵੱਖ ਥਾਵਾਂ ’ਤੇ ਧਰਨੇ ਦੇਣ ਦੀ ਰਣਨੀਤੀ ਵੀ ਬਣਾਈ ਜਾਵੇਗੀ। ਫਿਲਹਾਲ ਪਰਿਵਾਰ ਬੱਚੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ’ਤੇ ਅੜਿਆ ਹੋਇਆ ਹੈ ਅਤੇ ਪੁਲਿਸ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਿਹਾ ਹੈ।
Gursaz Death Case Police Empty handed Even After 72 Hours Family Refuses Post mortem
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)