ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਗਲਵੱਕੜੀ ਪਾ ਕੇ ਸਵਾਗਤ ਕੀਤਾ। ਮੁਲਾਕਾਤ ਤੋਂ ਬਾਅਦ ਡਾ. ਨਿਸ਼ਾਨ ਸਿੰਘ ਨੇ ਪਾਰਟੀ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਦੇ ਰਹਿਣ ਦਾ ਭਰੋਸਾ ਦਿੱਤਾ।
ਡਾ. ਨਿਸ਼ਾਨ ਸਿੰਘ ਨੇ ਸੁਖਬੀਰ ਬਾਦਲ ਨਾਲ ਮੁਲਾਕਾਤ ਦੀ ਤਸਵੀਰ ਆਪਣੇ ਫੇਸਬੁੱਕ ਅਕਾਊਂਟ ’ਤੇ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਨਿੱਜੀ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ, ਪਰ ਪਾਰਟੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ।
ਡਾ. ਨਿਸ਼ਾਨ ਸਿੰਘ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵੀ ਐਲਾਨਿਆ ਗਿਆ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਬੁਢਲਾਡਾ ਹਲਕੇ ਦੀ ਜ਼ਿੰਮੇਵਾਰੀ ਬਲਵਿੰਦਰ ਸਿੰਘ ਪਟਵਾਰੀ ਨੂੰ ਸੌਂਪੀ ਗਈ ਸੀ।
ਹੁਣ ਸੁਖਬੀਰ ਬਾਦਲ ਨਾਲ ਮੁਲਾਕਾਤ ਅਤੇ ਅਸਤੀਫ਼ਾ ਨਾਮਨਜ਼ੂਰ ਹੋਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਬੁਢਲਾਡਾ ਦੀ ਸਿਆਸਤ ਵਿੱਚ ਨਵੇਂ ਸਮੀਕਰਨਾਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਹਲਕੇ ਦੀ ਜ਼ਿੰਮੇਵਾਰੀ ਜਾਂ ਉਮੀਦਵਾਰੀ ਸਬੰਧੀ ਪਾਰਟੀ ਵੱਲੋਂ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ ਹੈ।
Dr Nishan Singh Hakamwala Met Sukhbir Badal And Assured Him That He Would Remain With The Akali Dal
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)