ਪੰਜਾਬ ਦੇ ਮਾਨਸਾ ਦੀ ਸਰਕਾਰੀ ITI ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟ੍ਰੇਡ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਨ੍ਹਾਂ ਦੇ ਟ੍ਰੇਨਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਜਸਪ੍ਰੀਤ ਦੀ ਸਫ਼ਲਤਾ ਨੂੰ ਪੰਜਾਬ ਲਈ ਮਾਣ ਵਾਲਾ ਪਲ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਲਗਨ ਸੂਬੇ ਦੇ ਹੋਰ ਨੌਜਵਾਨਾਂ ਲਈ ਪ੍ਰੇਰਣਾ ਬਣੇਗੀ। ਉਨ੍ਹਾਂ ਨੇ ਜਸਪ੍ਰੀਤ ਦੇ ਮਾਪਿਆਂ, ITI ਮਾਨਸਾ ਦੇ ਪ੍ਰਿੰਸੀਪਲ ਅਤੇ ਟ੍ਰੇਨਰਾਂ ਨੂੰ ਵੀ ਵਧਾਈ ਦਿੱਤੀ।
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਵੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ITI ਸੰਸਥਾਵਾਂ ਵਿੱਚ ਆਧੁਨਿਕ ਸਹੂਲਤਾਂ, ਉਦਯੋਗਾਂ ਨਾਲ ਜੁੜੇ ਪਾਠਕ੍ਰਮਾਂ ਅਤੇ ਬਿਹਤਰ ਸਿਖਲਾਈ ਰਾਹੀਂ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਯਤਨ ਕਰ ਰਹੀ ਹੈ।
Jaspreet Kaur From Mansa Secures The Top Position Nationwide Will Receive A Prize Of 25 000
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)