ਇਲੈਕਸ਼ਨ ਤਹਿਸੀਲਦਾਰ ਦੀਪਕ ਰਾਜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਏਡੀਸੀ (ਜਨਰਲ) ਅਮਰਿੰਦਰ ਕੌਰ ਬਰਾੜ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋਣ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪਕ ਰਾਜ ਨੇ ਕਰੀਬ ਇੱਕ ਮਹੀਨਾ ਪਹਿਲਾਂ ਅਸਤੀਫ਼ਾ ਦਿੱਤਾ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲੀ ਹੈ।
ਜਾਣਕਾਰੀ ਅਨੁਸਾਰ, ਦੀਪਕ ਰਾਜ ਦੀ ਧੀ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਪਰਿਵਾਰ ਲਈ ਸਮਾਂ ਕੱਢਣ ਵਿੱਚ ਮੁਸ਼ਕਲ ਆ ਰਹੀ ਸੀ। ਉਹ ਰੋਜ਼ਾਨਾ ਮੋਹਾਲੀ ਤੋਂ ਜਲੰਧਰ ਆਉਂਦੇ-ਜਾਂਦੇ ਸਨ। ਇਸੇ ਕਾਰਨ ਉਨ੍ਹਾਂ ਨੇ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦੀ ਪਤਨੀ ਵੀ ਇਲੈਕਸ਼ਨ ਤਹਿਸੀਲਦਾਰ ਵਜੋਂ ਤਾਇਨਾਤ ਹਨ।
ਦੀਪਕ ਰਾਜ ਦੇ ਅਹੁਦਾ ਛੱਡਣ ਤੋਂ ਬਾਅਦ ਚੋਣਾਂ ਨਾਲ ਸਬੰਧਤ ਪ੍ਰਸ਼ਾਸਨਿਕ ਕੰਮਾਂ ਦੀ ਜ਼ਿੰਮੇਵਾਰੀ ਨਵੇਂ ਅਧਿਕਾਰੀ ਨੂੰ ਸੌਂਪਣੀ ਪਵੇਗੀ। ਇਨ੍ਹਾਂ ਕੰਮਾਂ ਵਿੱਚ ਵੋਟਰ ਸੂਚੀਆਂ ਦੀ ਸੋਧ, ਨਵੀਆਂ ਵੋਟਾਂ ਬਣਾਉਣਾ, ਵੋਟਰ ਕਾਰਡਾਂ ਸਬੰਧੀ ਅਰਜ਼ੀਆਂ ਦੀ ਜਾਂਚ ਅਤੇ ਚੋਣ ਰਿਕਾਰਡ ਅਪਡੇਟ ਕਰਨਾ ਸ਼ਾਮਲ ਹੈ।
Election Tehsildar Deepak Raj Has Resigned The Administration Has Accepted The Resignation
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)